ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ 'ਚ ਲਾਗੂ ਕੀਤਾ ਜਾਵੇਗਾ : ਭਗਵੰਤ ਮਾਨ

By  Ravinder Singh April 25th 2022 01:03 PM -- Updated: April 25th 2022 04:25 PM

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ 'ਤੇ ਦਿੱਲੀ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਾਲਕਾਜੀ ਵਿੱਚ ਡਾ.ਬੀ.ਆਰ. ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ। ਉਥੇ ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਬਹੁਤ ਉਚਾ ਹੈ। ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਵੀ ਅਪਣਾਇਆ ਜਾਵੇਗਾ ਤਾਂ ਕਿ ਪੰਜਾਬ ਦੇ ਬੱਚੇ ਵੀ ਇਸ ਦਾ ਲਾਹਾ ਲੈ ਸਕਣ। ਉਨ੍ਹਾਂ ਨੇ ਕਿਹਾ ਵਿਦਿਆਰਥੀਆਂ ਨੂੰ ਭਵਿੱਖ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਸਕੂਲਾਂ ਦੇ ਦੌਰੇ 'ਤੇ ਪੁੱਜੇਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦੌਰੇ ਦੀ ਨਿਖੇਧੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਇਸ ਦੌਰੇ ਨੇ ਦੀ ਅਲੋਚਨਾ ਕੀਤੀ। ਭਾਜਪਾ ਦੇ ਦਿੱਲੀ ਤੋਂ ਐਮਪੀ ਮਨੋਜ ਤਿਵਾੜੀ ਇਸ ਦੌਰੇ ਨੂੰ ਸਿਆਸੀ ਡਰਾਮਾ ਦੱਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਖੰਡਰ ਐਲਾਨੀਆਂ ਇਮਾਰਤਾਂ ਵਿੱਚ ਸਕੂਲ ਚੱਲ ਰਹੇ ਹਨ। ਇਨ੍ਹਾਂ ਸਕੂਲਾਂ 'ਚ ਪੜ੍ਹਾਈ ਲਈ ਆਉਣ ਵਾਲੇ ਬੱਚਿਆਂ ਦੀ ਜਾਨ ਵੀ ਖ਼ਤਰੇ ਵਿੱਚ ਹੈ। ਇਸ ਲਈ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਕਾਂਗਰਸ ਉਦੈਪੁਰ 'ਚ ਕਰੇਗੀ ਚਿੰਤਨ ਸ਼ਿਵਰ, ਪ੍ਰਤਾਪ ਸਿੰਘ ਬਾਜਵਾ ਹੋਣਗੇ ਸ਼ਾਮਿਲ

Related Post