ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ : ਡਾ. ਦਲਜੀਤ ਸਿੰਘ ਚੀਮਾ

By  Ravinder Singh April 19th 2022 06:56 PM

ਚੰਡੀਗੜ੍ਹ : ਹਰਿਆਣਾ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਪਾਣੀ ਦੇ ਮੁੱਦੇ ਉਤੇ ਦਿੱਤੇ ਗਏ ਬਿਆਨ ਮਗਰੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਪਾਰਟੀ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਗਾਰੰਟੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ : ਡਾ. ਦਲਜੀਤ ਸਿੰਘ ਚੀਮਾਇਸ ਘਟਨਾਕ੍ਰਮ ਨੂੰ ਹੈਰਾਨ ਕਰਨ ਵਾਲਾ ਦੱਸਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, “ਦਿੱਲੀ ਦਾ ਸੰਸਦ ਮੈਂਬਰ ਜੋ ਹਰਿਆਣਾ ਦਾ ਹੈ, ਅਜਿਹੀ ਗਾਰੰਟੀ ਤਾਂ ਹੀ ਦੇ ਸਕਦਾ ਸੀ ਜੇਕਰ ਉਸ ਨੂੰ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੋਵੇ। ਮੁੱਦਾ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸੇ ਵਿੱਚ ਲਿਆ ਗਿਆ ਜਾਂ ਨਹੀਂ। ਭਗਵੰਤ ਸਿੰਘ ਮਾਨ ਨੂੰ ਇਸ ਮੁੱਦੇ 'ਤੇ ਆਪਣਾ ਸਟੈਂਡ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਵਾਸੀ ਕਦੇ ਵੀ ਆਮ ਆਦਮੀ ਪਾਰਟੀ ਨੂੰ ਹਰਿਆਣਾ ਵਿੱਚ ਚੋਣ ਲਾਭ ਦੇਣ ਲਈ ਆਪਣੇ ਮੁੱਖ ਹਿੱਤਾਂ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ : ਡਾ. ਦਲਜੀਤ ਸਿੰਘ ਚੀਮਾਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਆਮ ਆਦਮੀ ਪਾਰਟੀ ਆਪਣਾ ਅਸਲੀ ਚਿਹਰਾ ਦਿਖਾ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਪਾਰਟੀ ਕਿਸੇ ਨੂੰ ਵੀ ਧੋਖਾ ਦੇ ਸਕਦੀ ਹੈ, ਇੱਥੋਂ ਤੱਕ ਕਿ ਕਰੋੜਾਂ ਪੰਜਾਬੀਆਂ ਨੂੰ ਵੀ, ਜਿਨ੍ਹਾਂ ਨੇ ਵਿਧਾਨ ਸਭਾ ਲਈ ਆਪਣੇ 92 ਵਿਧਾਇਕਾਂ ਨੂੰ ਚੁਣ ਕੇ ਇਸ ਨੂੰ ਭਾਰੀ ਫਤਵਾ ਦਿੱਤਾ ਸੀ। ਇਸ ਜਿੱਤ ਨੂੰ ਸਿਰਫ਼ ਇੱਕ ਮਹੀਨਾ ਹੀ ਹੋਇਆ ਹੈ ਅਤੇ ਪਹਿਲਾਂ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਦਰਿਆਈ ਪਾਣੀ ਹਰਿਆਣੇ ਨੂੰ ਦੇਣ ਦਾ ਐਲਾਨ ਕਰ ਕੇ ਪੰਜਾਬੀਆਂ ਦਾ ਘਾਣ ਕਰ ਰਹੀ ਹੈ। ਇੰਝ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦੇ ਜ਼ਖਮਾਂ 'ਤੇ ਲੂਣ ਛਿੜਕਣ 'ਤੇ ਤੁਲੀ ਹੋਈ ਹੈ, ਜਿਨ੍ਹਾਂ ਨੇ ਕਾਂਗਰਸ ਵੱਲੋਂ ਉਨ੍ਹਾਂ ਦੇ ਦਰਿਆਈ ਪਾਣੀਆਂ ਨੂੰ ਖੋਹਣ ਦੀ ਗੱਲ ਨੂੰ ਅਜੇ ਤੱਕ ਨਹੀਂ ਮੰਨਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਵਾਈਐਲ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ : ਡਾ. ਦਲਜੀਤ ਸਿੰਘ ਚੀਮਾਡਾ. ਚੀਮਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ। ਸਾਡੇ ਦਰਿਆਈ ਪਾਣੀ ਸਾਡਾ ਜੀਵਨ ਖੂਨ ਹਨ। ਅਸੀਂ ਹਮੇਸ਼ਾ ਇਹ ਕਿਹਾ ਹੈ ਕਿ ਸਾਡੇ ਕੋਲ ਪਾਣੀ ਦੀ ਇੱਕ ਵਾਧੂ ਬੂੰਦ ਬਾਕੀ ਨਹੀਂ ਹੈ। ਸੂਬੇ ਦੇ 138 ਬਲਾਕਾਂ ਵਿੱਚੋਂ 109 ਬਲਾਕਾਂ ਨੂੰ ਪਾਣੀ ਦਾ ਪੱਧਰ ਡਿੱਗਣ ਕਾਰਨ ਰੈੱਡ ਜ਼ੋਨ ਵਿੱਚ ਪਾ ਕੇ ਸਾਡੀ ਆਪਣੀ ਜ਼ਮੀਨ ਦਾ ਬਹੁਤਾ ਹਿੱਸਾ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਅਕਾਲੀ ਦਲ ਨੇ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਅੰਦੋਲਨ ਕੀਤੇ ਹਨ। ਇਸ ਵਿੱਚ ਕਪੂਰੀ ਮੋਰਚਾ ਸ਼ਾਮਲ ਹੈ ਅਤੇ ਨਾਲ ਹੀ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਦੀ ਮਿਆਦ ਨੂੰ ਚੁਣੌਤੀ ਦੇਣਾ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮਾਰੂਥਲ ਨਹੀਂ ਬਣਨ ਦਿੱਤਾ ਜਾਵੇਗਾ। ਇਹ ਵੀ ਪੜ੍ਹੋ : 'ਰੋਡ ਰੇਜ' ਮਾਮਲੇ 'ਚ ਕਾਰ ਸਵਾਰਾਂ ਨੇ ਕੀਤੀ ਫਾਇਰਿੰਗ, ਲੜਕੀ ਦੇ ਕਾਪਾ ਮਾਰ ਕੇ ਕੀਤਾ ਜ਼ਖ਼ਮੀ

Related Post