ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ

By  Pardeep Singh February 16th 2022 09:14 AM -- Updated: February 16th 2022 09:19 AM

ਵਾਰਾਣਸੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਰਵਿਦਾਸ ਜਯੰਤੀ 2022 ਦੇ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਰਵਿਦਾਸ ਮੰਦਿਰ 'ਚ ਪੂਜਾ ਅਰਚਨਾ ਕੀਤੀ। ਮੁੱਖ ਮੰਤਰੀ ਨੇ ਲਗਭਗ 45 ਮਿੰਟ ਤੱਕ ਮੰਦਰ ਵਿੱਚ ਚੱਲ ਰਹੇ ਕੀਰਤਨ  ਨੂੰ ਸੁਣਿਆ ਅਤੇ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਵੀ ਮੁਲਾਕਾਤ ਕੀਤੀ।

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ

ਸੰਤ ਗੁਰੂ ਰਵਿਦਾਸ ਦੀ ਜਯੰਤੀ ਦੇ ਮੌਕੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਬੁੱਧਵਾਰ ਨੂੰ ਵਾਰਾਣਸੀ ਦੇ ਰਵਿਦਾਸ ਮੰਦਰ ਦੇ ਦਰਸ਼ਨ ਕਰਨਗੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ECI) ਨੇ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਮੁਲਤਵੀ ਕਰ ਦਿੱਤਾ ਸੀ। ਰਾਜ, ਜਿੱਥੇ ਪਹਿਲਾਂ 14 ਫਰਵਰੀ ਨੂੰ ਚੋਣਾਂ ਹੋਣੀਆਂ ਸਨ, ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ।ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ

ਸੰਤ ਰਵਿਦਾਸ 15ਵੀਂ ਤੋਂ 16ਵੀਂ ਸਦੀ ਦੌਰਾਨ ਭਗਤੀ ਲਹਿਰ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਰਵਿਦਾਸ ਜਯੰਤੀ ਮਾਘ ਪੂਰਨਮਾਸ਼ੀ ਨੂੰ ਮਨਾਈ ਜਾਂਦੀ ਹੈ, ਜੋ ਕਿ ਹਿੰਦੂ ਕੈਲੰਡਰ ਦੇ ਅਨੁਸਾਰ ਮਾਘ ਮਹੀਨੇ ਦੀ ਪੂਰਨਮਾਸ਼ੀ ਦਾ ਦਿਨ ਹੈ।ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ

ਇਸ ਦੌਰਾਨ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਸੰਤ ਦੁਆਰਾ ਦਰਸਾਏ ਮਾਰਗ 'ਤੇ ਚੱਲ ਕੇ ਸਮਾਨਤਾ ਅਤੇ ਸਦਭਾਵਨਾ 'ਤੇ ਅਧਾਰਤ ਸਮਾਜ ਦੀ ਉਸਾਰੀ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ

ਸੰਤ ਰਵਿਦਾਸ 15ਵੀਂ ਤੋਂ 16ਵੀਂ ਸਦੀ ਦੌਰਾਨ ਭਗਤੀ ਲਹਿਰ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਉਸਨੂੰ 21ਵੀਂ ਸਦੀ ਦੇ ਰਵਿਦਾਸੀਆ ਧਰਮ ਦਾ ਮੋਢੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ:ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 645ਵੇਂ ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼

-PTC News

Related Post