ਮੁੱਖ ਮੰਤਰੀ ਚੰਨੀ ਨੇ ਹੜਤਾਲੀ ਨਰਸਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
Riya Bawa
December 21st 2021 04:57 PM
ਚੰਡੀਗੜ: ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇੰਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।