ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ

By  Riya Bawa October 25th 2021 05:02 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਲਾਈ ਲਈ ਸਾਰੇ ਅਹੁਦੇ ਕੁਰਬਾਨ ਕਰ ਦਿਆਂਗੇ। ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਦੀਆਂ ਆਲ ਪਾਰਟੀ ਬੈਠਕ ਤੋਂ ਬਾਅਦ ਚੰਨੀ ਨੇ ਕਿਹਾ ਹੈ ਕਿ ਜੇਕਰ ਕੇਂਦਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਦਾ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਸ ਨੂੰ ਰੱਦ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਬੀਐਸਐਫ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਦੇ ਬੀਐਸਐਫ ਵਾਲੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਇਸ ਸਬੰਧੀ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਪਰ ਮਿਲਣ ਦਾ ਸਮਾਂ ਨਹੀਂ ਮਿਲਿਆ।

'Direct attack on federalism', says Punjab CM Charanjit Singh Channi on BSF jurisdiction

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਮੀਟਿੰਗ 'ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦਾ ਅਧਿਕਾਰ ਵਧਾਉਣ 'ਤੇ ਚਰਚਾ ਕੀਤੀ ਗਈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੀਐੱਸਐੱਫ਼ ਦਾ ਦਾਇਰਾ ਅਤੇ ਅਧਿਕਾਰ ਖੇਤਰ ਵਧਾਉਣ ਉੱਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਇੱਕਜੁਟਤਾ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਖਿਲਾਫ਼ ਹਰ ਕਦਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਐਸਐਫ ਦੇ ਦਾਇਰੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਇਸ ਮੌਕੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਫੈਡਰਲ ਢਾਂਚੇ ਦੀ ਲੜਾਈ ਦੱਸਦਿਆਂ ਇਸ ਖ਼ਿਲਾਫ਼ ਜੁਅਰਤ ਨਾਲ ਲੜਨ ਦਾ ਸੱਦਾ ਦਿੱਤਾ।

Punjab Congress crisis: Minister, 3 Cong leaders quit following Navjot Singh Sidhu's resignation

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਸਰਬ ਸਾਂਝੀ ਮੀਟਿੰਗ ਲਈ ਸਾਰੀਆਂ ਪਾਰਟੀਆਂ ਨੂੰ ਸੱਦਿਆ ਗਿਆ ਸੀ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਦਲ ਦੇ ਆਗੂ ਹਰਪਾਲ ਚੀਮਾ ਤੇ ਅਮਨ ਅਰੋੜਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਚੀਮਾ ਵੀ ਮੌਜ਼ੂਦ ਰਹੇ।

 

-PTC News

Related Post