ਮੁੱਖ ਮੰਤਰੀ ਮਾਨ ਗੰਨਾ ਉਤਪਾਦਕਾਂ ਦਾ 331 ਕਰੋੜ ਬਕਾਇਆ ਜਾਰੀ ਕਰਵਾਉਣ : ਅਕਾਲੀ ਦਲ

By  Ravinder Singh June 11th 2022 07:45 PM -- Updated: June 11th 2022 07:46 PM

ਚੰਡੀਗੜ੍ਹ : ਜਦੋਂ ਕਿਸਾਨ ਪਹਿਲਾਂ ਹੀ ਸੰਕਟ ਵਿਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ ਤੇ ਜੇ ਗੰਨਾ ਉਤਪਾਦਕਾਂ ਦੇ ਬਕਾਏ ਸਮੇਂ ਸਿਰ ਅਦਾ ਨਾ ਕੀਤੇ ਗਏ ਤਾਂ ਕਿਸਾਨਾਂ ਸਿਰ ਹੋਰ ਕਰਜ਼ਾ ਚੜ੍ਹ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਕਾਏ ਅਦਾ ਕਰਨ ਵਿਚ ਢਿੱਲ ਮੱਠ ਕਾਰਨ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਪਾਸੇ ਮੋੜ ਕੇ ਗੰਨਾ ਉਤਪਾਦਨ ਵੱਲ ਲਗਾਏ ਜਾਣ ਦੇ ਯਤਨ ਵੀ ਖੂਹ ਖਾਤੇ ਪੈ ਜਾਣਗੇ।

ਮੁੱਖ ਮੰਤਰੀ ਮਾਨ ਗੰਨਾ ਉਤਪਾਦਕਾਂ ਦਾ 331 ਕਰੋੜ ਬਕਾਇਆ ਜਾਰੀ ਕਰਵਾਉਣ : ਅਕਾਲੀ ਦਲਮਲੂਕਾ ਨੇ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਜਿਨ੍ਹਾਂ ਨੇ ਗੰਨਾ ਉਤਪਾਦਕਾਂ ਦੇ ਬਕਾਏ ਅਦਾ ਨਹੀਂ ਕੀਤੇ, ਨੂੰ ਵੀ ਕਰੜੇ ਹੱਥੀਂ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਅੰਦਾਜ਼ੇ ਮੁਤਾਬਕ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਕਿਸਾਨਾਂ ਦੇ 343 ਕਰੋੜ ਰੁਪਏ ਦੇਣੇ ਹਨ। ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਤੇ ਪ੍ਰਾਈਵੇਟ ਦੋਵੇਂ ਖੰਡ ਮਿੱਲਾਂ ਨੂੰ ਸਪੱਸ਼ਟ ਹਦਾਇਤ ਹੋਣੀ ਚਾਹੀਦੀ ਹੈ ਕਿ ਗੰਨਾ ਉਤਪਾਦਕ ਕਿਸਾਨਾਂ ਦੇ ਵਿਆਜ਼ ਸਮੇਤ ਬਕਾਏ ਅਦਾ ਕੀਤੇ ਜਾਣ।

ਮੁੱਖ ਮੰਤਰੀ ਮਾਨ ਗੰਨਾ ਉਤਪਾਦਕਾਂ ਦਾ 331 ਕਰੋੜ ਬਕਾਇਆ ਜਾਰੀ ਕਰਵਾਉਣ : ਅਕਾਲੀ ਦਲਅਕਾਲੀ ਆਗੂ ਨੇ ਕਿਹਾ ਕਿ ਸ਼ੂਗਰਕੇਨ ਕੰਟਰੋਲ ਆਰਡਰ ਤੇ ਕਲਾਜ਼ 3 930 ਮੁਤਾਬਕ ਗੰਨੇ ਦੀ ਖਰੀਦ ਤੇ ਰੈਗੂਲੇਸ਼ਨ ਐਕਟ ਮੁਤਾਬਕ ਖੰਡ ਮਿੱਲਾਂ ਨੇ ਖਰੀਦ ਦੇ 14 ਦਿਨਾਂ ਦੇ ਅੰਦਰ-ਅੰਦਰ ਅਦਾਇਗੀ ਕਰਨੀ ਹੁੰਦੀ ਹੈ ਨਹੀਂ ਤਾਂ ਵਿਆਜ਼ ਅਦਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਇਹ ਐਕਟ ਸਖ਼ਤੀ ਨਾਲ ਸਹੀ ਭਾਵਨਾ ਅਨੁਸਾਰ ਲਾਗੂ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਮਾਨ ਗੰਨਾ ਉਤਪਾਦਕਾਂ ਦਾ 331 ਕਰੋੜ ਬਕਾਇਆ ਜਾਰੀ ਕਰਵਾਉਣ : ਅਕਾਲੀ ਦਲਮਲੂਕਾ ਨੇ ਗੰਨਾ ਉਤਪਾਦਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਜੋ ਬਕਾਏ ਜਾਰੀ ਨਾ ਕਰਨ ਉਤੇ ਖੰਡ ਮਿੱਲ ਮਾਲਕਾਂ ਦੇ ਖਿਲਾਫ਼ ਰੋਸ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਬਕਾਏ ਜਾਰੀ ਨਾ ਕੀਤੇ ਤਾਂ ਫਿਰ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਵਿੱਢੇਗਾ।

ਇਹ ਵੀ ਪੜ੍ਹੋ : ਗ੍ਰਾਮ ਸਭਾਵਾਂ ਨੂੰ ਮੁੜ ਕਰਾਂਗੇ ਸੁਰਜੀਤ : ਧਾਲੀਵਾਲ

Related Post