ਸਰਕਾਰ ਵੱਲੋਂ ਮਨੋਰੰਜਨ ਜਗਤ ਲਈ ਵੱਡੀ ਰਾਹਤ

By  Jagroop Kaur November 1st 2020 11:16 AM -- Updated: November 1st 2020 11:27 AM

ਪੰਜਾਬ : ਮਾਰਚ ਮਹੀਨੇ ਤੋਂ ਕੋਰੋਨਾ ਮਹਾਮਾਰੀ ਨਾ ਜੂਝ ਰਹੇ ਦੇਸ਼ ਵਿਚ ਕੀਤਾ ਗਿਆ ਲਾਕਡਾਉਂਨ ਹੁਣ ਹੌਲੀ ਹੌਲੀ ਖੁਲਦਾ ਜਾ ਰਿਹਾ ਹੈ ਇਸੇ ਤਹਿਤ ਹੁਣ 7 ਮਹੀਨਿਆਂ ਬਾਅਦ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕਾਂ ਨੂੰ ਅੱਜ ਤੋਂ ਖੋਲ੍ਹਣ ਦੀ ਇਜਾਜ਼ਤ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਕੋਵਿਡ-19 ਅਨਲਾਕ 'ਚ ਸੁਧਾਰ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆ ਮਹਿਕਮੇ ਨੇ ਸ਼ਨੀਵਾਰ ਨੂੰ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ 'ਚ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਆਪਣੇ ਸਾਰੇ ਸਰਕਾਰੀ ਮਹਿਕਮਿਆਂ 'ਚ 50 ਫ਼ੀਸਦੀ ਸਟਾਫ਼ ਦੀ ਸ਼ਰਤ ਨੂੰ ਵੀ ਵਾਪਸ ਲੈ ਲਿਆ ਸੀ।Multiplex operators ask Centre to reopen cinema halls as losses mount | Business Standard News

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਐਮ. ਐਚ. ਏ. ਵੱਲੋਂ ਬੀਤੀ 30 ਸਤੰਬਰ ਨੂੰ ਜੋ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਬੀਤੀ 1 ਅਕਤੂਬਰ ਤੋਂ ਲਾਗੂ ਕਰ ਦਿੱਤਾ ਗਿਆ ਸੀ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਹੁਣ 30 ਨਵੰਬਰ ਤੱਕ ਵਧਾਇਆ ਗਿਆ ਹੈ, ਜਿਸ ਮੁਤਾਬਕ 1 ਨਵੰਬਰ ਤੋਂ 30 ਨਵੰਬਰ ਦੌਰਾਨ ਕੰਟੇਨਮੈਂਟ ਜ਼ੋਨਾਂ ਦੇ ਬਾਹਰੀ ਇਲਾਕਿਆਂ 'ਚ ਸਿਨੇਮਾ ਹਾਲ ਅਤੇ ਮਲਟੀਪਲੈਕਸ ਆਦਿ 50 ਫ਼ੀਸਦੀ ਦੀ ਸਮੱਰਥਾ ਦੇ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।Interval's over: South Delhi multiplex back to showbiz with unsung warriors

ਹੋਰ ਪੜ੍ਹੋ :http://ਪੰਜਾਬ ਸਰਕਾਰ ਨੇ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ

ਇਸ ਦੇ ਨਾਲ ਹੀ ਕੰਟੇਨਮੈਂਟ ਜ਼ੋਨਾਂ ਦੇ ਬਾਹਰੀ ਇਲਾਕਿਆਂ 'ਚ ਮਨੋਰੰਜਨ ਪਾਰਕ ਅਤੇ ਇਸੇ ਤਰ੍ਹਾਂ ਦੀਆਂ ਹੋਰ ਥਾਵਾਂ ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗ੍ਰਿਹ ਮੰਤਰਾਲਾ ਕੋਰੋਨਾ ਮਾਮਲਿਆਂ ਦੇ ਅੰਕੜਿਆਂ ਦੇ ਹਿਸਾਬ ਨਾਲ ਸੂਬਿਆਂ 'ਚ ਰਾਹਤ ਜਾਰੀ ਕਰ ਰਿਹਾ ਹੈ ਤਾਂ ਜੋ ਆਮ ਜਨਤਾ ਨੂੰ ਹੋਰ ਮੁਸ਼ਕਿਲਾਂ ਦਾ ਸ਼ਾਹਮਨਾ ਨਾ ਕਰਨਾ ਪਵੇ। ਇਸ ਦੇ ਲਈ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਦੀ ਪਾਲਣਾ ਕੀਤੀ ਜਾਵੇ। MULTIPLEX THEATRE Archives | Ultra News

Related Post