Sun, Dec 7, 2025
Whatsapp

Bathinda Encounter: ਬਠਿੰਡਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਜਾਣੋ ਕੀ ਸੀ ਪੂਰਾ ਮਾਮਲਾ

ਬਠਿੰਡਾ ’ਚ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਜਿਸ ਤੋਂ ਬਾਅਦ ਇਲਾਕੇ ਚ ਹਫੜਾ ਦਫੜੀ ਮਚ ਗਈ। ਮਿਲੀ ਜਾਣਕਾਰੀ ਮੁਤਾਬਿਕ ਇਸ ਫਾਇਰਿੰਗ ਦੌਰਾਨ ਜਸਵਿੰਦਰ ਉਰਫ਼ ਗੋਦਾ ਨਾਂ ਦਾ ਗੈਂਗਸਟਰ ਜਖ਼ਮੀ ਹੋ ਗਿਆ।

Reported by:  PTC News Desk  Edited by:  Aarti -- July 03rd 2023 05:40 PM -- Updated: July 03rd 2023 05:42 PM
Bathinda Encounter: ਬਠਿੰਡਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਜਾਣੋ ਕੀ ਸੀ ਪੂਰਾ ਮਾਮਲਾ

Bathinda Encounter: ਬਠਿੰਡਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਜਾਣੋ ਕੀ ਸੀ ਪੂਰਾ ਮਾਮਲਾ

Bathinda Encounter: ਬਠਿੰਡਾ ’ਚ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਜਿਸ ਤੋਂ ਬਾਅਦ ਇਲਾਕੇ ਚ ਹਫੜਾ ਦਫੜੀ ਮਚ ਗਈ। ਮਿਲੀ ਜਾਣਕਾਰੀ ਮੁਤਾਬਿਕ ਇਸ ਫਾਇਰਿੰਗ ਦੌਰਾਨ ਜਸਵਿੰਦਰ ਉਰਫ਼ ਗੋਦਾ ਨਾਂ ਦਾ ਗੈਂਗਸਟਰ ਜਖ਼ਮੀ ਹੋ ਗਿਆ ਜਦਕਿ ਉਸਦੇ ਸਾਥੀ ਬੁੱਧਰਾਮ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ।

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਜੁੜੇ ਹੋਏ ਸਨ ਦੋਵੇਂ ਗੈਂਗਸਟਰ 


ਮਿਲੀ ਜਾਣਕਾਰੀ ਮੁਤਾਬਿਕ ਸੀਆਈਏ ਪੁਲਿਸ ਦੀ ਟੀਮ ਫ਼ਿਰੌਤੀ ਦੇ ਮਾਮਲੇ ’ਚ ਇਨ੍ਹਾਂ ਦੋਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਗਈ ਸੀ। ਪਰ ਗੈਂਗਸਟਰਾਂ ਨੇ ਪੁਲਿਸ ਦੀ ਟੀਮ ‘ਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਦੱਸ ਦਈਏ ਕਿ ਦੋਵੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਨਾਲ ਜੁੜੇ ਹੋਏ ਹਨ। 

ਜਾਣੋ ਕੀ ਸੀ ਪੂਰਾ ਮਾਮਲਾ 

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਬਠਿੰਡਾ ਦੇ ਐਸ.ਐਸ.ਪੀ ਨੇ ਦੱਸਿਆ ਕਿ ਪਿਛਲੇ ਦਿਨੀਂ ਤਲਵੰਡੀ ਸਾਬੋ ਦੇ ਇੱਕ ਦੁਕਾਨਦਾਰ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਇਸ ਸਬੰਧ ਵਿੱਚ ਸੀ.ਆਈ.ਏ ਵਨ ਦੀ ਟੀਮ ਤਲਵੰਡੀ ਸਾਬੋ ਪਹੁੰਚੀ ਜਿੱਥੇ ਦੋ ਮੋਟਰਸਾਈਕਲ ਸਵਾਰਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਤਾਂ ਕਿ ਦੋ ਵਿਅਕਤੀਆਂ ਦੀ ਸ਼ਹਿ 'ਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

ਇੱਕ ਗੈਂਗਸਟਰ ਹੋਇਆ ਜ਼ਖਮੀ, ਇੱਕ ਨੂੰ ਕੀਤਾ ਕਾਬੂ 

ਪੁਲਿਸ ਟੀਮ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਜਸਵਿੰਦਰ ਘੋੜਾ ਨਾਮੀ ਵਿਅਕਤੀ ਜ਼ਖਮੀ ਹੋ ਗਿਆ ਅਤੇ ਇੱਕ ਹੋਰ ਵਿਅਕਤੀ ਬੁੱਧਰਾਮ ਨਾਮਕ ਵਿਅਕਤੀ ਜਿਸ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰ ਲਿਆ, ਜਿਸ ਪਾਸੋਂ ਦੋ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਵੱਲੋਂ ਪਹਿਲਾਂ ਵੀ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਕਿਹੜੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Drone Spotted PM Residence: ਪੀਐੱਮ ਦੀ ਰਿਹਾਇਸ਼ ਉੱਪਰੋਂ ਡਰੋਨ ਨੇ ਮਾਰੀ ਉਡਾਰੀ; ਮਚਿਆ ਹੜਕੰਪ, ਜਾਂਚ ‘ਚ ਜੁੱਟੀ ਪੁਲਿਸ

- PTC NEWS

Top News view more...

Latest News view more...

PTC NETWORK
PTC NETWORK