ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਵੀਡੀਓ ਵਾਇਰਲ

By  Pardeep Singh March 25th 2022 04:39 PM -- Updated: March 25th 2022 04:41 PM

ਅੰਮ੍ਰਿਤਸਰ: ਰਾਜਾਸਾਂਸੀ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ ਵਿਚਾਲੇ ਝੜਪ ਹੋ ਜਾਂਦੀ ਹੈ ਜਿਸਦੇ ਬਾਅਦ ਦੋਵੇਂ ਧਿਰਾਂ ਵਿਚਾਲੇ ਪੱਥਰ ਚੱਲਣੇ ਸ਼ੁਰੂ ਹੋ ਗਏ।ਇਸ ਲੜਾਈ ਦੀ  ਵੀਡੀਓ ਵਾਇਰਲ ਹੋ ਰਹੀ ਹੈ। ਜਿਸਦੇ ਬਾਅਦ ਪੁਲਿਸ ਪਾਰਟੀ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਦੂਜੇ ਦੇ ਇੱਟਾ ਮਾਰੀਆਂ ਸਨ। ਲੜਾਈ ਦੀ ਵੀਡੀਓ ਸ਼ੋਸਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਮੌਕੇ ਇਕ ਧਿਰ ਦਾ ਕਹਿਣਾ ਹੈ ਕਿ ਜਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪਾਰਟੀ ਸਾਡੇ ਨਾਲ ਧੱਕਾ ਕਰਦੀ ਹੈ ਇਸ ਕਰਕੇ ਅੱਜ ਲੜਾਈ ਹੋਈ ਹੈ।

ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਭ੍ਰਿਸ਼ਟਾਚਾਰ ਦੇ ਖਿਲਾਫ਼ ਭਗਵੰਤ ਮਾਨ ਦਾ ਵੱਡਾ ਐਕਸ਼ਨ, ਰਿਸ਼ਵਤ ਮਾਮਲੇ 'ਚ ਕਲਰਕ ਨੂੰ ਕੀਤਾ ਗ੍ਰਿਫ਼ਤਾਰ

-PTC  News

Related Post