ਲੁਧਿਆਣਾ ਸਥਿਤ ਕੱਪੜਾ ਫੈਕਟਰੀ 'ਚ ਲੱਗੀ ਅੱਗ, ਮਚਿਆ ਹੜਕੰਪ

By  Jashan A March 16th 2020 03:06 PM

ਲੁਧਿਆਣਾ: ਲੁਧਿਆਣਾ 'ਚ ਔਕਿਟਵ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਫੈਕਟਰੀ 'ਚ ਪਏ ਸਾਰੇ ਸਮਾਨ ਦੇ ਸੜਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ 8 ਗੱਡੀਆਂ ਮੌਕੇ 'ਤਰੇ ਪਹੁੰਚ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਤਰਨਤਾਰਨ 'ਚ ਵੱਡਾ ਦੁਖਦਾਈ ਹਾਦਸਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਦੁੱਖ

ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਅੱਗ ਕਿਸ ਤਰ੍ਹਾਂ ਲੱਗੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਲੁਧਿਆਣਾ ਸਥਿਤ ਇੱਕ ਫੈਕਟਰੀ 'ਚ ਅੱਗ ਲੱਗ ਗਈ ਸੀ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ।

-PTC News

Related Post