ਮੁੱਖ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਨੂੰ ਬੰਦ ਦੇ ਸੱਦੇ ਦੌਰਾਨ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ

By  Joshi April 1st 2018 12:01 PM

cm appeals to sc brethren for keeping restraint and maintain law and order: ਵਿਧਾਨ ਸਭਾ ਵਿੱਚ ਪਹਿਲਾਂ ਹੀ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਾਨੂੰਨੀ ਪੈਰਵੀ ਕਰਨ ਲਈ ਕਿਹਾ

ਚੰਡੀਗੜ: ਐਸ.ਸੀ./ਐਸ.ਟੀ. ਐਕਟ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਭਾਈਚਾਰਿਆਂ ਦੀਆਂ ਭਾਵਨਾਵਾਂ ਅਤੇ ਕਾਨੂੰਨੀ ਤੇ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਜ਼ਾਹਰ ਕੀਤੇ ਜਾਣ ਦੀ ਕਦਰ ਕਰਦੀ ਹੈ ਪਰ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੇ ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਣਾ ਚਾਹੀਦਾ।

cm appeals to sc brethren for keeping restraint and maintain law and order : ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨਾਲ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਹਾਲ ਹੀ ਵਿੱਚ ਖਤਮ ਹੋਏ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸਰਬੰਸਮਤੀ ਨਾਲ ਮਤਾ ਪਾਸ ਕਰਕੇ ਭਾਈਚਾਰੇ ਨਾਲ ਇਕਜੁਟਤਾ ਜ਼ਾਹਰ ਕੀਤੀ ਹੈ। ਇਸ ਮਤੇ ਰਾਹੀਂ ਐਸ.ਸੀ./ਐਸ.ਟੀ. ਐਕਟ ਦੀ ਧਾਰਾਵਾਂ ਨੂੰ ਨਰਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਅਗਰੇਲੀ ਕਾਨੂੰਨੀ ਪੈਰਵੀ ਲਈ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਐਸ.ਸੀ. ਭਾਈਚਾਰੇ ਅਤੇ ਹੋਰ ਵੱਖ-ਵੱਖ ਐਸੋਸੀਏਸ਼ਨਾਂ ਨੂੰ ਬੰਦ ਦੇ ਸੱਦੇ ਦੌਰਾਨ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਭਰ ਵਿੱਚੋਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਸਭ ਤੋਂ ਵੱਧ ਆਬਾਦੀ ਹੈ ਜੋ ਸੂਬੇ ਦੀ 32 ਫੀਸਦੀ ਵਸੋਂ ਹੈ ਜਿਸ ਕਰਕੇ ਸਾਡੀ ਸਰਕਾਰ ਭਾਈਚਾਰੇ ਦੇ ਹਿੱਤਾਂ ਦੀ ਰਖਵਾਲੀ ਅਤੇ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਧ ਤਰਜੀਹ ਦਿੰਦੀ ਹੈ।

—PTC News

Related Post