ਆਪ੍ਰੇਸ਼ਨ ਲੋਟਸ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ, ਕਿਹਾ- ਵਿਸ਼ਵਾਸ ਮਤਾ ਕੀਤਾ ਜਾਵੇਗਾ ਪੇਸ਼

By  Pardeep Singh September 19th 2022 03:10 PM -- Updated: September 19th 2022 03:18 PM

ਚੰਡੀਗੜ੍ਹ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਭਾਜਪਾ ਦੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 22 ਸਤੰਬਰ ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ।

ਆਮ ਆਦਮੀ ਪਾਰਟੀ ਦੀ ਸਰਕਾਰ 22 ਸਤੰਬਰ ਨੂੰ ਵਿਸ਼ੇਸ਼ ਸੈਸ਼ਨ ਬੁਲਾ ਕੇ ਭਰੋਸੇ ਦਾ ਵੋਟ ਹਾਸਿਲ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਜਪਾ ਵੱਲੋਂ ਸਾਡੇ ਐਮਐਲਏ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਸੇ ਦਾ ਲਾਲਚ ਅਤੇ ਹੋਰ ਕਈ ਕਿਸਮ ਦੇ ਲਾਲਚ ਦਿੱਤੇ ਗਏ, ਤਾਂ ਕਿ ਪੰਜਾਬ ਦੇ ਲੋਕਾਂ ਵੱਲੋਂ ਬਣਾਈ ਮਨਪਸੰਦ ਸਰਕਾਰ ਤੋੜੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਾਨੂੰ ਲੈ ਕੇ ਵਿਸ਼ਵਾਸ ਹੈ।

ਸੀਐਮ ਨੇ ਕਿਹਾ ਕਿ ਅਸੀਂ ਅਤੇ ਸਾਡੇ ਐਮਐਲਏ ਲੋਕਾਂ ਦੇ ਇਸ ਵਿਸ਼ਵਾਸ ਨੂੰ ਬਣਾ ਕੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ, ਤਾਂ ਜੋ ਭਰੋਸਗੀ ਮਤਾ ਲਿਆਂਦੀ ਜਾਂਵੇ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਵਿਸ਼ਵਾਸ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।

ਇਹ ਵੀ ਪੜ੍ਹੋ:ਸੀਨੀਅਰ ਸਿਟੀਜਨਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ : ਡੀਸੀ

-PTC News

Related Post