ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਮੁਲਤਵੀ

By  Riya Bawa April 17th 2022 05:29 PM

ਚੰਡੀਗੜ੍ਹ: ਪੰਜਾਬ 'ਚ ਬਿਜਲੀ ਦੇ 300 ਯੂਨਿਟ ਮੁਫ਼ਤ ਦੇ ਐਲਾਨ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਹੋਰ ਵੱਡੇ ਐਲਾਨ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਦਾ ਦੌਰਾ ਕਰਨਾ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ। ਉਨ੍ਹਾਂ ਦਾ ਉਦੇਸ਼ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨਾ ਹੈ ਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਦਾ ਹੈ।

AAP

ਕਿਹਾ ਜਾ ਰਿਹਾ ਸੀ ਕਿ ਮਾਨ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਵੀ ਹੋਣਗੇ। ਇਸ ਤੋਂ ਇਲਾਵਾ ਦੋਵਾਂ ਵਿਭਾਗਾਂ ਦੇ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਵੀ ਇਸ ਵਿੱਚ ਸ਼ਿਰਕਤ ਕਰਨਗੇ। ਹੁਣ ਸੀਐਮ ਮਾਨ ਅਗਲੇ 2-3 ਦਿਨਾਂ ਵਿੱਚ ਦਿੱਲੀ ਜਾ ਸਕਦੇ ਹਨ।

CM ਭਗਵੰਤ ਮਾਨ ਭਲਕੇ ਕਰਨਗੇ ਦਿੱਲੀ ਦੇ ਸਕੂਲਾਂ ਤੇ ਕਲੀਨਿਕਾਂ ਦਾ ਦੌਰਾ, ਸਿੱਖਿਆ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ

ਕਿਹਾ ਜਾ ਰਿਹਾ ਸੀ ਕਿ ਇਸ ਦੌਰਾਨ ਉਹ ਸਰਕਾਰੀ ਸਕੂਲਾਂ ਵਿੱਚ ਹੋਈਆਂ ਤਬਦੀਲੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਦੇ ਨਾਲ ਹੀ ਉਹ ਮੁਹੱਲਾ ਕਲੀਨਿਕਾਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਮਿਲੇਗੀ। ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਹੋਣਾ ਸੀ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਵਾਉਣਾ ਸੀ।

ਇਹ ਵੀ ਪੜ੍ਹੋ: ਵੱਧਦੀਆਂ ਕੀਮਤਾਂ ਵਿਚਕਾਰ ਪੈਟਰੋਲ-ਡੀਜ਼ਲ ਦੀ ਵਿਕਰੀ 'ਚ ਆਈ ਗਿਰਾਵਟ

CM ਭਗਵੰਤ ਮਾਨ ਭਲਕੇ ਕਰਨਗੇ ਦਿੱਲੀ ਦੇ ਸਕੂਲਾਂ ਤੇ ਕਲੀਨਿਕਾਂ ਦਾ ਦੌਰਾ, ਸਿੱਖਿਆ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ

ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਬਣਾਇਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਦਿੱਲੀ ਪਹੁੰਚੀ ਸੀ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲਾਂ ਨੂੰ ਦੇਖਣ ਲਈ ਆਉਣਗੇ। ਇਸ ਦੇ ਲਈ ‘ਆਪ’ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਮਿਸਾਲ ਦਿੱਤੀ ਸੀ।

-PTC News

Related Post