ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ

By  Riya Bawa September 30th 2022 02:42 PM

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ 'ਆਪ' ਮਹਿਲਾ ਵਿਧਾਇਕਾਂ ਅਤੇ ਸਮਰਥਕਾਂ ਨਾਲ ਵੀ ਮੁਲਾਕਾਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

cm mann

ਦਰਅਸਲ ਸਵੇਰੇ 11 ਵਜੇ ਦੇ ਕਰੀਬ ਡਾ. ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਾਂਤ ਮਨ ਨਾਲ ਗੁਰੂਘਰ ਦੀ ਪਰਿਕਰਮਾ ਕੀਤੀ।

ਇਹ ਵੀ ਪੜ੍ਹੋ: ਸਿਹਤ ਵਿਭਾਗ ਦੀ ਕਾਰਵਾਈ: ਗੈਰ-ਕਾਨੂੰਨੀ ਅਲਟਰਾਸਾਊਂਡ ਸੈਂਟਰ ਚਲਾਉਣ ਵਾਲਾ ਕਾਬੂ, ਕੀਤੇ ਵੱਡੇ ਖੁਲਾਸੇ

ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਸਿਰਫ਼ ਗੁਰੂਆਂ ਦਾ ਆਸ਼ੀਰਵਾਦ ਲੈਣ ਆਈ ਸੀ। ਉਨ੍ਹਾਂ ਦਾ ਮਨੋਰਥ ਸਰਬੱਤ ਦੇ ਭਲੇ ਲਈ ਅਰਦਾਸ ਕਰਨਾ ਸੀ। ਹੁਣ ਉਹ ਕੁਝ ਮਹਿਲਾ ਵਿਧਾਇਕਾਂ ਅਤੇ 'ਆਪ' ਸਮਰਥਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ।

ਡਾ. ਗੁਰਪ੍ਰੀਤ ਕੌਰ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦੌਰੇ ਕਰ ਰਹੇ ਹਨ। ਲੋਕਾਂ ਨਾਲ ਵੀ ਗੱਲਬਾਤ ਵੀ ਕਰ ਰਹੇ ਹਨ। 5 ਦਿਨ ਪਹਿਲਾਂ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸੀ, ਜਿੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨੇ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੱਸੀਆਂ।

 

-PTC News

Related Post