ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ CM ਚੰਨੀ ਨੇ ਦਿੱਤਾ ਵੱਡਾ ਬਿਆਨ

By  Riya Bawa September 28th 2021 04:26 PM -- Updated: September 28th 2021 04:39 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ, ਚੰਨੀ ਦਾ ਕਹਿਣਾ ਸੀ ਕਿ ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"

ਕਾਲੇ ਕਾਨੂੰਨਾਂ ਦੇ ਮੁੱਦੇ 'ਤੇ ਬੋਲਦੇ CM ਚੰਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਬਣਾਉਣ ਦਾ ਕੋਈ ਮਤਲਬ ਨਹੀਂ ਹੈ। ਅਸੀਂ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, "ਕਿਸਾਨਾਂ ਦੀ ਬਿਹਤਰੀ ਲਈ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ।

Farmers observe Bharat Bandh to mark a year of farm laws

ਪੰਜਾਬ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਸੱਦੀ ਜਾਵੇਗੀ। ਕਿਸਾਨਾਂ ਦੇ ਪਿੱਛੇ ਹੋ ਕੇ ਲੜਾਂਗੇ। ਜੇ ਕਾਨੂੰਨ ਰੱਦ ਨਾ ਹੋਏ ਤਾਂ ਲੱਖਾਂ ਲੋਕਾਂ ਨੂੰ ਨਾਲ ਲੈ ਕੇ ਦਿੱਲੀ ਕੂਚ ਕਰਾਂਗਾ। ਇਸ ਦੇ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਅਤੇ ਮਜ਼ਦੂਰ ਮੁਸੀਬਤ ਵਿੱਚ ਹਨ। ਜਿਸ ਕਿਸਾਨ ਦੇ ਘਰ ਮੈਂ ਕੱਲ੍ਹ ਗਿਆ ਸੀ ਉਸਦੇ ਸਿਰ ਉੱਤੇ ਛੱਤ ਨਹੀਂ ਹੈ।

Punjab CM Charanjit Singh Channi removes OSDs, advisors to Captain Amarinder Singh

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ਅਤੇ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਨ।ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਹਨ ਉਹਨਾਂ ਦੇ ਪਰਿਵਾਰ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ।

-PTC News

Related Post