ਟੈਂਕੀ 'ਤੇ ਚੜ੍ਹਨ ਵਾਲੇ ਤੇ ਚੱਲਦੀ ਸਟੇਜ 'ਚ ਖ਼ਲਲ ਪਾਉਣ ਵਾਲਿਆਂ ਨੂੰ CM ਚੰਨੀ ਨੇ ਦਿੱਤੀ ਸਖ਼ਤ ਚਿਤਾਵਨੀ

By  Shanker Badra November 27th 2021 03:37 PM

ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ ਹਨ। ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਖ਼ਲਲ ਪਾਉਂਦੇ ਹਨ। [caption id="attachment_552827" align="aligncenter" width="300"] ਟੈਂਕੀ 'ਤੇ ਚੜ੍ਹਨ ਵਾਲੇ ਤੇ ਚੱਲਦੀ ਸਟੇਜ 'ਚ ਖ਼ਲਲ ਪਾਉਣ ਵਾਲਿਆਂ ਨੂੰ CM ਚੰਨੀ ਨੇ ਦਿੱਤੀ ਸਖ਼ਤ ਚਿਤਾਵਨੀ[/caption] ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ। [caption id="attachment_552830" align="aligncenter" width="300"] ਟੈਂਕੀ 'ਤੇ ਚੜ੍ਹਨ ਵਾਲੇ ਤੇ ਚੱਲਦੀ ਸਟੇਜ 'ਚ ਖ਼ਲਲ ਪਾਉਣ ਵਾਲਿਆਂ ਨੂੰ CM ਚੰਨੀ ਨੇ ਦਿੱਤੀ ਸਖ਼ਤ ਚਿਤਾਵਨੀ[/caption] ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ 'ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। [caption id="attachment_552829" align="aligncenter" width="300"] ਟੈਂਕੀ 'ਤੇ ਚੜ੍ਹਨ ਵਾਲੇ ਤੇ ਚੱਲਦੀ ਸਟੇਜ 'ਚ ਖ਼ਲਲ ਪਾਉਣ ਵਾਲਿਆਂ ਨੂੰ CM ਚੰਨੀ ਨੇ ਦਿੱਤੀ ਸਖ਼ਤ ਚਿਤਾਵਨੀ[/caption] ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਕੱਚੇ ਐਨ.ਐੱਚ.ਐਮ. ਮੁਲਾਜ਼ਮਾਂ ਤੇ ਬੇਰੁਜ਼ਗਾਰ ਅਧਿਆਪਕਾਂ ,ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਹਨ। ਕਾਂਗਰਸ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। -PTCNews

Related Post