ਸਿੱਧੂ ਦੀ ਹਿਮਾਇਤ 'ਚ ਹੋਰ ਮੰਤਰੀ ਵੀ ਦੇ ਸਕਦੇ ਨੇ ਅਸਤੀਫ਼ਾ , CM ਚੰਨੀ ਨੇ ਸੱਦੀ ਐਮਰਜੈਂਸੀ ਮੀਟਿੰਗ

By  Shanker Badra September 29th 2021 09:20 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਹਾਲਾਂਕਿ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ ਪਰ ਉਹਨਾਂ ਨੂੰ ਮਨਾਉਣ ਲਈ ਪੰਜਾਬ ਦੇ ਆਗੂਆਂ ਦੀ ਡਿਊਟੀ ਲਗਾਈ ਗਈ ਹੈ।

ਸਿੱਧੂ ਦੀ ਹਿਮਾਇਤ 'ਚ ਹੋਰ ਮੰਤਰੀ ਵੀ ਦੇ ਸਕਦੇ ਨੇ ਅਸਤੀਫ਼ਾ , CM ਚੰਨੀ ਨੇ ਸੱਦੀ ਐਮਰਜੈਂਸੀ ਮੀਟਿੰਗ

ਓਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸਵੇਰੇ ਸਾਢੇ 10 ਵਜੇ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਸੱਦੀ ਹੈ। ਇਹ ਕੈਬਨਿਟ ਮੀਟਿੰਗ ਪਹਿਲਾਂ 1 ਅਕਤੂਬਰ ਨੂੰ ਹੋਣੀ ਸੀ ਪਰ ਪੰਜਾਬ 'ਚ ਅਸਤੀਫ਼ਿਆਂ ਦੀ ਝੜੀ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਅੱਜ ਹੀ ਬੈਠਕ ਬੁਲਾਈ ਹੈ। ਇਸ ਕੈਬਨਿਟ ਮੀਟਿੰਗ ਵਿੱਚ ਸਿੱਧੂ ਦੇ ਅਸਤੀਫੇ ਤੋਂ ਬਾਅਦ ਬਣੇ ਹਾਲਾਤਾਂ 'ਤੇ ਚਰਚਾ ਹੋਵੇਗੀ। ਸਿੱਧੂ ਦਾ ਮਾਮਲਾ ਸੁਲਝਾਉਣ ਲਈ ਮੁੱਖ ਮੰਤਰੀ ਦੀ ਡਿਊਟੀ ਲਾਈ ਗਈ ਹੈ।

ਸਿੱਧੂ ਦੀ ਹਿਮਾਇਤ 'ਚ ਹੋਰ ਮੰਤਰੀ ਵੀ ਦੇ ਸਕਦੇ ਨੇ ਅਸਤੀਫ਼ਾ , CM ਚੰਨੀ ਨੇ ਸੱਦੀ ਐਮਰਜੈਂਸੀ ਮੀਟਿੰਗ

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ 'ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਿੱਧੂ ਦੀ ਹਮਾਇਤ ਵਿਚ ਅਸਤੀਫਾ ਦੇ ਦਿੱਤਾ ਸੀ। ਦੋ ਹੋਰ ਮੰਤਰੀ ਅਸਤੀਫ਼ਾ ਦੇ ਸਕਦੇ ਹਨ। ਪੰਜਾਬ ਕਾਂਗਰਸ ਦੇ ਦੋ ਜਨਰਲ ਸਕੱਤਰ ਗੌਤਮ ਸੇਠ ਤੇ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਗੁਲਜ਼ਾਰ ਇੰਦਰ ਚਹਿਲ ਨੇ ਪੰਜਾਬ ਖਜ਼ਾਨਚੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸਿੱਧੂ ਦੀ ਹਿਮਾਇਤ 'ਚ ਹੋਰ ਮੰਤਰੀ ਵੀ ਦੇ ਸਕਦੇ ਨੇ ਅਸਤੀਫ਼ਾ , CM ਚੰਨੀ ਨੇ ਸੱਦੀ ਐਮਰਜੈਂਸੀ ਮੀਟਿੰਗ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਤਿੰਨ ਨਿਯੁਕਤੀਆਂ 'ਤੇ ਨਰਾਜ਼ਗੀ ਦੇ ਚੱਲਦਿਆਂ ਅਸਤੀਫ਼ਾ ਦਿੱਤਾ ਹੈ।

-PTCNews

Related Post