ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ

By  Shanker Badra September 28th 2021 06:09 PM

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਦੀ ਖ਼ਬਰ ਨੇ ਸਿਆਸੀ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਸੱਦੀ ਹੈ।

ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ

ਮਿਲੀ ਜਾਣਕਾਰੀ ਅਨੁਸਾਰ ਸਿੱਧੂ ਦੇ ਅਸਤੀਫੇ ਤੋਂ ਬਾਅਦ ਬਣੇ ਹਾਲਾਤਾਂ 'ਤੇ ਇਸ ਕੈਬਨਿਟ ਮੀਟਿੰਗ ਵਿੱਚ ਚਰਚਾ ਹੋਵੇਗੀ। ਕਾਂਗਰਸ ਦੇ ਕਲੇਸ਼ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ 'ਚ ਦਿਖਾਈ ਦੇ ਰਹੇ ਹਨ। ਹਾਲਾਂਕਿ ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ 'ਚ ਕਿਹਾ ਸੀ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।

ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ

ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ।

ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।

-PTCNews

Related Post