ਮੁੱਖ ਮੰਤਰੀ ਵੱਲੋਂ ਉੱਘੇ ਅਕਾਲੀ ਆਗੂ ਤੇ ਸਿੱਖ ਵਿਦਵਾਨ ਮਨਜੀਤ ਸਿੰਘ ਕਲਕੱਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

By  Joshi January 17th 2018 07:38 PM

CM condoles passing away of veteran akali leader & noted sikh scholar manjit singh calcutta: ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਸਕਾਰ ਸਮੇਂ ਪੂਰਾ ਰਾਜਕੀ ਸਮਾਨ ਦੇਣ ਦਾ ਐਲਾਨ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਅਕਾਲੀ ਆਗੂ, ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਅੰਮਿ੍ਰਤਸਰ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ।

cm condoles passing away of veteran akali leader & noted sikh scholar manjit singh calcuttaCM condoles passing away of veteran akali leader & noted sikh scholar manjit singh calcutta: ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਬਾਰੇ ਮੰਤਰੀ ਰਹਿਣ ਵਾਲੇ ਮਨਜੀਤ ਸਿੰਘ ਕਲਕੱਤਾ ਕਦਰਾਂ ਕੀਮਤਾਂ ਅਧਾਰਤ ਸਿਆਸਤ ’ਤੇ ਵਿਸ਼ਵਾਸ ਰੱਖਦੇ ਸਨ। ਉਨਾਂ ਨੇ ਸਿੱਖ ਸਿਧਾਂਤਾਂ ਦੇ ਪ੍ਰਚਾਰ ਤੇ ਪਸਾਰ ਲਈ ਅਣਥੱਕ ਕਾਰਜ ਕੀਤਾ।

ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬੱਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

cm condoles passing away of veteran akali leader & noted sikh scholar manjit singh calcuttaਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿਖੇ ਮਨਜੀਤ ਸਿੰਘ ਕਲਕੱਤੇ ਦੇ ਸੰਸਕਾਰ ਮੌਕੇ ਪੂਰਾ ਰਾਜਕੀ ਸਮਾਨ ਦੇਣ ਦਾ ਵੀ ਐਲਾਨ ਕੀਤਾ ਹੈ।

ਵਿਛੜੀ ਰੂਹ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੂੰ ਬੁੱਧਵਾਰ ਦੁਪਹਿਰ ਨੂੰ ਆਪਣੇ ਸਾਰੇ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਅੱਧਾ ਦਿਨ ਬੰਦ ਰੱਖਣ ਦਾ ਵੀ ਐਲਾਨ ਕੀਤਾ।

—PTC News

Related Post