ਮੁੱਖ ਮੰਤਰੀ ਨੇ ਅਫਸਰਾਂ ਨਾਲ ਕੀਤੀ ਮੀਟਿੰਗ -ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਅਹਿਮ ਚਰਚਾ

By  Riya Bawa May 23rd 2022 12:07 PM -- Updated: May 23rd 2022 01:20 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

 ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ, "ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ"

ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ਤੋਂ ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਕਈ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ। ਉਨ੍ਹਾਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਨੂੰ ਅੰਤਰਰਾਸ਼ਟਰੀ ਬਣਾਉਣ ਦੀ ਮੰਗ ਵੀ ਕੀਤੀ ਸੀ।

meeting, Punjab airports, Punjabi news Bhagwant Mann, Chief minister of Punjab, Mohali International Airport

ਪੰਜਾਬ ਦੇ ਵਿਕਾਸ ਵਿੱਚ ਮਦਦ ਲਈ ਮਾਨ ਸਰਕਾਰ ਪ੍ਰਵਾਸੀ ਭਾਰਤੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਹਰੇਕ ਜ਼ਿਲ੍ਹੇ ਵਿੱਚ ਇੱਕ-ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਲਈ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ। ਇਸ ਨਾਲ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦਾ ਸਹੀ ਨਿਪਟਾਰਾ ਕੀਤਾ ਜਾ ਸਕੇਗਾ।

-PTC News

Related Post