CM Mann Birthday: CM ਭਗਵੰਤ ਮਾਨ ਨੇ ਜਨਮ ਦਿਨ ਮੌਕੇ ਸਾਂਝੀ ਕੀਤੀ ਆਪਣੀ ਬਚਪਨ ਦੀ ਤਸਵੀਰ, ਲਿਖਿਆ ਇਹ...

By  Riya Bawa October 17th 2022 09:44 AM -- Updated: October 17th 2022 09:51 AM

CM Bhagwant Mann Birthday: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ ਕਿ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।

PunjabCMBhagwantMann

ਭਗਵੰਤ ਮਾਨ ਦਾ ਟਵੀਟ

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।

ਇਹ ਵੀ ਪੜ੍ਹੋ: Weather Today: ਅਗਲੇ 3 ਦਿਨਾਂ ਤੱਕ ਇਸ ਸੂਬੇ 'ਚ ਹੋਵੇਗੀ ਬਾਰਿਸ਼, ਯੈਲੋ ਅਲਰਟ ਜਾਰੀ 

ਦੱਸ ਦੇਈਏ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਭਗਵੰਤ ਮਾਨ ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ।

Industrial & Business Development policy 2022 draft gets approval of CM Bhagwant Mann, send your suggestion here - PTC News

ਉਹਨਾਂ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ, ਸੰਗਰੂਰ ਵਿਖੇ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ। ਭਗਵੰਤ ਮਾਨ ਫਿਰ  ਕਾਮੇਡੀਅਨ ਤੋਂ ਸਿਆਸਤਦਾਨ ਵੱਲ ਵਧੇ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ।

-PTC News

Related Post