ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਸਤਿਨਾਮ ਸਿੰਘ ਕੈਂਥ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

By  Joshi January 15th 2018 02:57 PM -- Updated: January 15th 2018 02:58 PM

CM MOURNS DEMISE OF SENIOR CONGRESS LEADER SATNAM SINGH KAINTH: ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ (57) ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੇ ਦਿਨ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।

CM MOURNS DEMISE OF SENIOR CONGRESS LEADER SATNAM SINGH KAINTHਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਕੈਂਥ ਵੱਲੋਂ ਪੰਜਾਬ ਦੀ ਸਿਆਸਤ ਖਾਸਕਰ ਕੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ। ਸ੍ਰੀ ਕੈਂਥ ਜੀਵਨ ਭਰ ਗਰੀਬਾਂ, ਲੋੜਵੰਦਾਂ ਅਤੇ ਹੱਕਾਂ ਤੋਂ ਵਿਹੂਣੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਗਰਮ ਰਹੇ।

CM MOURNS DEMISE OF SENIOR CONGRESS LEADER SATNAM SINGH KAINTH: ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਹ ਭਾਣਾ ਮੰਨਣ ਦਾ ਬਲ ਬਖਸ਼ਣ।

CM MOURNS DEMISE OF SENIOR CONGRESS LEADER SATNAM SINGH KAINTHਜ਼ਿਕਰਯੋਗ ਹੈ ਕਿ ਸ੍ਰੀ ਕੈਂਥ ਸਾਲ 1992-97 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਅਤੇ ਸਾਲ 1998 ਵਿੱਚ ਫਿਲੌਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ।

—PTC News

Related Post