ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਆਫਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦੀ

By  Jashan A April 18th 2019 08:18 PM

ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਆਫਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦੀ,ਚੰਡੀਗੜ: ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਸੂਬੇ ਵਿੱਚ 16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਹਾੜੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ। ਹੋਰ ਪੜ੍ਹੋ:ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਅੱਜ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਫੌਰੀ ਆਧਾਰ 'ਤੇ ਇਸ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਮੀਂਹ ਤੇ ਹਨੇਰੀ ਨਾਲ ਖੜੀਆਂ ਫਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸੌਂਪਿਆਂ ਗਈਆਂ ਰਿਪੋਰਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਰਕਾਰੀ ਨਿਯਮਾਂ ਮੁਤਾਬਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। -PTC News

Related Post