ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾ ਭੇਂਟ

By  Jashan A June 6th 2019 08:37 PM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾ ਭੇਂਟ,ਚੰਡੀਗੜ:ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ 5ਵੇਂ ਸਿੱਖ ਗੁਰੂ ਦੇ ਮਾਨਵਤਾ, ਧਰਮ ਨਿਰਪਖਤਾ ਅਤੇ ਆਪਸੀ ਭਾਈਚਾਰੇ ਦੇ ਵਿਚਾਰਾਂ ’ਤੇ ਚੱਲਣ ਦਾ ਸੱਦਾ ਦਿੱਤਾ ਹੈ ਜੋ ਕਿ ਮੌਜੂਦਾ ਸਮੇਂ ਬਹੁਤ ਜ਼ਿਆਦਾ ਤਰਕਸੰਗਤ ਹਨ। ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਲਈ ਇਕ ਪ੍ਰੇਰਣਾ ਦਾ ਸ੍ਰੋਤ ਹੈ ਅਤੇ ਉਨਾਂ ਦੀ ਅਧਿਆਤਮਕ ਫਿਲਾਸਫੀ ਧਰਮ ਦੇ ਮਾਰਗ ’ਤੇ ਚੱਲਣ ਲਈ ਮਾਨਵਤਾ ਦਾ ਲਗਾਤਾਰ ਮਾਰਗ ਦਰਸ਼ਨ ਕਰਦੀ ਰਹੇਗੀ। ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਅੰਮਿ੍ਰਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਨਿਰਮਾਣ ’ਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਹਮੇਸ਼ਾਂ ਹੀ ਸਭਨਾ ਦੇ ਦਿਲਾਂ ਵਿਚ ਬਹੁਤ ਹੀ ਸਤਿਕਾਰ ਯੋਗ ਰਹੇਗਾ। ਇਸ ਧਾਰਮਿਕ ਗ੍ਰੰਥ ਵਿਚਲੀਆਂ ਪਵਿੱਤਰ ਕਦਰਾਂ-ਕੀਮਤਾਂ ਅਤੇ ਇਹ ਪਵਿੱਤਰ ਸਥਾਨ ਹਮੇਸ਼ਾਂ ਹੀ ਸਾਡੇ ਮਨਾਂ ਵਿਚ ਸਤਿਕਾਰਤ ਰੂਪ ਵਿਚ ਵਸੇ ਰਹਿਣਗੇ। -PTC News

Related Post