ਮੁੱਖ ਮੰਤਰੀ ਪੰਜਾਬ ਦੀ ਸਮੂਹ ਪਾਰਟੀ ਵਿਧਾਇਕਾਂ ਨੂੰ ਅਪੀਲ,ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਚੱਲਣ ਨਾਲ

By  Jagroop Kaur October 29th 2020 10:58 PM -- Updated: October 29th 2020 11:00 PM

ਖੇਤੀ ਕਾਨੂੰਨ ਨੂੰ ਲੈਕੇ ਦੇਸ਼ ਦੇ ਸਾਰੇ ਹੀ ਕਿਸਾਨ ਭਾਈਚਾਰੇ 'ਚ ਰੋਸ ਹੈ ਇਸ ਦੇ ਚਲਦਿਆਂ ਰੋਸ ਮੁਜਾਹਿਰਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ । ਇਸ ਦੇ ਨਾਲ ਉਨ੍ਹਾਂ ਨੇ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ ਮੌਕੇ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ।Farm laws: Punjab CM asks state MLAs to accompany him for meeting with President | India.comਮੁੱਖ ਮੰਤਰੀ ਨੇ ਪ੍ਰੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੱਤਾਂ ਨੂੰ ਲਿਤਾੜਿਆ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਿਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਰੀੜ੍ਹ ਦੀ ਹੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਹਿਫਾਜ਼ਤ ਕਰਨਾ ਉਨ੍ਹਾਂ ਦਾ ਫਰਜ਼ ਬਣਦਾ ਹੈ।All Punjab MLAs except from BJP join hands to meet Governor on farm billsਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਰਾਸ਼ਟਰਪਤੀ ਪਾਸੋਂ ਸਮਾਂ ਮੰਗ ਚੁੱਕੇ ਹਨ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਾਣ ਵਾਲੀਆਂ ਮਾਲ ਗੱਡੀਆਂ ਰੋਕਣ ਅਤੇ ਪੇਂਡੂ ਵਿਕਾਸ ਫੰਡ ਨੂੰ ਰੋਕ ਲੈਣ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਜੋ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਅਹਿਮ ਹੈ।

Related Post