ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੇ ਬਿਜਲੀ ਬਿੱਲ ਮੁਆਫ ਕਰਨ ਕੈਪਟਨ ਅਮਰਿੰਦਰ ਸਿੰਘ : ਸੁਖਬੀਰ ਸਿੰਘ ਬਾਦਲ

By  Jagroop Kaur May 23rd 2021 06:01 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਦੀਆਂ ਤਕਲੀਫਾਂ ਤੋਂ ਅਣਜਾਣ ਹਨ ਅਤੇ ਉਹਨਾਂ ਨੂੰ ਅਗਲੇ ਛੇ ਮਹੀਨਿਆਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਮੁਆਫ ਕਰਕੇ ਕੋਈ ਵੀ ਰਾਹਤ ਦੇਣ ਜਾਂ ਮੁਹਾਰਤੀ ਵਰਕਰਾਂ, ਛੋਟੇ ਦੁਕਾਨਦਾਰਾਂ ਅਤੇ ਟੈਕਸੀ, ਆਟੋ ਤੇ ਰਿਕਸ਼ਾ ਚਾਲਕਾਂ ਨੂੰ ਕੋਈ ਵੀ ਵਿਆਪਕ ਰਾਹਤ ਪੈਕੇਜ ਤੋਂ ਇਨਕਾਰੀ ਹਨ।

ਮੁੱਖ ਮੰਤਰੀ ਕੋਰੋਨਾ ਕਾਰਨ ਸਮਾਜ ਦੇ ਸਭ ਤੋਂ ਪ੍ਰਭਾਵਤ ਵਿਅਕਤੀਆਂ ਦੇ ਬਿਜਲੀ ਬਿੱਲ ਮੁਆਫ ਕਰਨ ਤੇ ਵਿੱਤੀ ਪੈਕਜ ਦੇਣ: ਸੁਖਬੀਰ

Raed More  ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜ਼ਨ ਕੰਸੈਂਟ੍ਰੇਟਰਾਂ ਨਾਲ ਲੈਸ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿਘ ਚੀਮਾ ਵੀ ਇਸ ਮੌਕੇ ਹਾਜ਼ਰ ਸਨ। ਡਾ. ਚੀਮਾ ਨੇ ਦੱਸਿਆ ਕਿ ਸਥਾਨਕ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐਮ ਏ) ਸ਼ਾਖ਼ਾ ਨੇ ਵੀ ਕੋਰੋਨਾ ਕੇਅਰ ਸੈਂਟਰ ਵਿਚ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਹੈ।

REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਕਾਂਗਰਸ ਸਰਕਾਰ ਵੱਲੋਂ ਕੋਰੋਨਾ ਸੰਕਟ ਨਾਲ ਨਜਿੱਠਣ ਦੇ ਤਰੀਕਿਆਂ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਰੋਨਾ ਨਾਲ ਨਜਿੱਠਣ ਦੀ ਬਜਾਏ ਸਿਖਰਲੀ ਕੁਰਸੀ ਵਾਸਤੇ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਨੂੰ ਅਪੀਲ ਕਰ ਰਿਹਾ ਹੈ ਕਿ ਲਗਾਤਾਰ ਵਧਾਏ ਜਾ ਰਹੇ ਲੌਕਡਾਊਨ ਦੇ ਕਾਰਨ ਜਿਹੜੇ ਲੋਕਾਂ ਨੂੰ ਸਭ ਤੋਂ ਵੱਧ ਮਾਰ ਪਏ ਹਨ, ਉਹਨਾਂ ਨੂੰ ਕੁਝ ਰਾਹਤ ਦਿੱਤੀ ਜਾਵੇ ਪਰ ਅਜਿਹਾ ਜਾਪਦਾ ਹੈ ਕਿ ਅਸੀਂ ਪੱਥਰਾਂ ਨਾਲ ਗੱਲ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸਰਕਾਰ ਸਿਹਤ ਸੰਭਾਲ ਮੁਹਾਜ਼ ’ਤੇ ਆਪਣਾ ਕੰਮ ਕਰਨ ਵਿਚ ਨਾਕਾਮ ਰਹੀ ਹੈ, ਭਾਵੇਂ ਕਿ ਸੂਬੇ ਵਿਚ ਮੌਤ ਦਰ ਦੇਸ਼ ਵਿਚ ਸਭ ਨਾਲੋਂ ਜ਼ਿਆਦਾ ਹੈ।

ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਅੱਗੇ ਆਉਣ ਵਾਸਤੇ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫਤ ਮੈਡੀਕਲ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ ਵਿਚ ਨਾਕਾਮ ਰਹੀ ਹੈ ਤੇ ਸਰਕਾਰੀ ਸੈਕਟਰ ਵਿਚ ਉਪਲਬਧ ਸਹੂਲਤਾਂ ਕਾਫੀ ਨਹੀਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਵੱਲੋਂ ਸੱਤ ਥਾਵਾਂ ’ਤੇ ਬਣਾਏ ਗਏ ਕੋਰੋਨਾ ਕੇਅਰ ਸੈਂਟਰਾਂ ਦੀ ਤਰਜ਼ ’ਤੇ ਬਲਾਕ ਪੱਧਰ ’ਤੇ ਅਜਿਹੇ ਕੋਰੋਨਾ ਕੇਅਰ ਸੈਂਟਰ ਸਥਾਪਿਤ ਕਰਨ ਦੀਆਂ ਸਾਡੀਆਂ ਅਪੀਲਾਂ ਬੋਲੇ ਕੰਨਾਂ ’ਤੇ ਪਈਆਂ ਹਨ।

Related Post