ਖਬਰ ਦਾ ਅਸਰ: ਨਵਜੋਤ ਕੌਰ ਦੀ ਨਾਰਾਜ਼ਗੀ ਤੋਂ ਬਾਅਦ ਕੈਪਟਨ ਸਰਕਾਰ ਨੂੰ ਆਈ ਸੁਰਤ, ਆਖਿਰ ਕੀਤਾ ਇਹ ਫੈਸਲਾ

By  Joshi March 5th 2018 09:37 PM

CM to felicitate Asian wrestling gold medalist Navjot Kaur this week: ਦੁਨੀਆ ਭਰ 'ਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਰੈਸਲਰ ਨਵਜੋਤ ਕੌਰ ਨੂੰ ਕਾਂਗਰਸ ਸਰਕਾਰ ਵੱਲੋਂ ਨਜਰਅੰਦਾਜ ਕੀਤੇ ਜਾਣ ਤੋਂ ਬਾਅਦ ਅੱਜ ਸਵੇਰੇ ਨਵਜੋਤ ਕੌਰ ਨੇ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਸੀ।

ਦਰਅਸਲ, ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਵਜੋਤ ਕੌਰ ਦਾ ਸਵਾਗਤ ਕਰਨ ਦੇ ਲਈ ਹਵਾਈ ਅੱਡੇ 'ਤੇ ਨਹੀਂ ਪੁੱਜਿਆ ਸੀ, ਜਿਸ ਕਾਰਨ ਕੌਰ ਨੇ ਨਾਰਾਜ਼ਗੀ ਜਾਹਰ ਕੀਤੀ ਸੀ।

ਹਾਂਲਾਕਿ, ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਵੱਲੋਂ ਅਜਿਹੀ ਕਾਰਗੁਜ਼ਾਰੀ ਕਰਨ 'ਤੇ ਕੌਰ ਨੂੰ ਨਿਰਾਸ਼ਾ ਹੋਈ ਸੀ।

ਸਵੇਰੇ ਮੀਡੀਆ 'ਚ ਇਹ ਖਬਰ ਆਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਸੁਰਤ ਆਈ ਹੈ, ਅਤੇ ਲੋਕ ਸੰਪਰਕ ਵਿਭਾਗ ਵੱਲੋਂ ਇਸ ਸੰਬੰਧੀ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ, ਏਸ਼ੀਅਨ ਰੈਸਿਲੰਗ ਚੈਂਪੀਅਨਸ਼ਿਪ ਵਿੱਖ ਸੋਨੇ ਦਾ ਤਗਮਾ ਜਿੱਤਣ ਤੋਂ ਬਾਅਦ ਵਾਪਸ ਆਈ ਨਵਜੋਤ ਕੌਰ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਨੂੰ ਉਸ ਦੀ ਵਿਲੱਖਣ ਕਾਰਗੁਜ਼ਾਰੀ ਲਈ ਵਧਾਈ ਦਿੰਦੇ ਹੋਏ ਇਸ ਹਫਤੇ ਦੇ ਆਖਰ ਤੱਕ ਉਸ ਦਾ ਰਸਮੀ ਤੌਰ 'ਤੇ ਸਨਮਾਣ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਹੈ |

CM to felicitate Asian wrestling gold medalist Navjot Kaur this week: ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਸਗੋਂ ਸਮੁੱਚੇ ਦੇਸ਼ ਲਈ ਨਾਮਣਾ ਖੱਟਣ ਵਾਲੀ ਪੰਜਾਬ ਦੀ ਪੁਤਰੀ ਨਵਜੋਤ ਕੌਰ ਦੀ ਇਸ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਕੀਤੀ |

ਵਧੀਕ ਡਿਪਟੀ ਕਮਿਸ਼ਨਰ ਅਤੇ ਸਬ ਡਵੀਜ਼ਨਲ ਮੈਜੀਸਟੇ੍ਰਟ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਨਵਜੋਤ ਕੌਰ ਨੂੰ ਆਪਣੇ ਜੱਦੀ ਪਿੰਡ ਬਾਗੜੀਆ ਵਿਖੇ ਆਉਣ 'ਤੇ ਸਵਾਗਤ ਕੀਤਾ ਅਤੇ ਉਸ ਦੇ ਮਾਪਿਆਂ ਸੁਖਚੈਨ ਸਿੰਘ ਅਤੇ ਗਿਆਨ ਕੌਰ ਸਣੇ ਕੋਚ ਅਸ਼ੋਕ ਕੁਮਾਰ ਨੂੰ ਵਧਾਈ ਦਿੱਤੀ |

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਕੌਰ ਨੇ ਪੰਜਾਬ ਅਤੇ ਦੇਸ਼ ਦੋਵਾਂ ਦਾ ਮਾਣ ਵਧਾਇਆ ਹੈ ਅਤੇ ਮੈਨੂੰ ਉਮੀਦ ਹੈ ਕਿ ਵੱਡੀ ਸਮਰੱਥਾ ਵਾਲੀ ਇਹ ਲੜਕੀ ਨੇੜਲੇ ਭਵਿੱਖ ਵਿੱਚ ਵੀ ਅੰਤਰ-ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟੇਗੀ |

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਵਜੋਤ ਕੌਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਔਰਤ ਬਣ ਗਈ ਹੈ ਜਿਸ ਨੇ ਕਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਖੇ ਹੋਈ ਇਹ ਚੈਂਪੀਅਨਸ਼ਿਪ ਜਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਪਹਿਲਵਾਨ ਮੁਟਿਆਰ ਆਪਣੇ ਸਾਥੀ ਖਿਡਾਰੀਆਂ ਖਾਸਕਰ ਉਭਰ ਰਹੇ ਪਹਿਲਵਾਨਾਂ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਆਪਣੀ ਸਮਰੱਥਾ ਨੂੰ ਸਿੱਧ ਕਰਨ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਕਿਹਾ ਕਿ ਨਵਜੋਤ ਕੌਰ ਦੀ ਪ੍ਰਾਪਤੀ ਉਸ ਦੇ ਵਿਸ਼ਵਾਸ ਵਿੱਚ ਵਾਧਾ ਕਰੇਗੀ ਅਤੇ ਉਹ ਆਉਂਦੀ ਟੋਕੀਓ ਓਲੰਪਿਕ ਵਿੱਚ ਆਪਣੀ ਸਫਲ ਕਹਾਣੀ ਨੂੰ ਮੁੜ ਦੁਹਰਾਏਗੀ |

—PTC News

Related Post