ਹੁਣ ਫ਼ਿਰ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਵੱਖ-ਵੱਖ ਸ਼ਹਿਰਾਂ ਦੇ ਨਵੇਂ ਰੇਟ

By  Shanker Badra October 13th 2021 12:55 PM

ਨਵੀਂ ਦਿੱਲੀ : ਤਿਉਹਾਰਾਂ ਦੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਹੁਣ ਸੀਐਨਜੀ-ਪੀਐਨਜੀ ਵੀ ਵਧੇਰੇ ਮਹਿੰਗੀ ਹੋ ਗਈ ਹੈ। ਅੱਜ ਸਵੇਰੇ 6 ਵਜੇ ਤੋਂ ਦਿੱਲੀ ਅਤੇ ਨੇੜਲੇ ਸ਼ਹਿਰਾਂ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਵਿੱਚ ਸੀਐਨਜੀ ਅਤੇ ਪੀਐਨਜੀ ਲਈ ਜ਼ਿਆਦਾ ਜੇਬ ਢਿੱਲੀ ਕਰਨੀ ਪਵੇਗੀ।

ਹੁਣ ਫ਼ਿਰ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਵੱਖ-ਵੱਖ ਸ਼ਹਿਰਾਂ ਦੇ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ ਮੰਗਲਵਾਰ ਨੂੰ ਕਈ ਸ਼ਹਿਰਾਂ ਵਿੱਚ ਸੀਐਨਜੀ (CNG) ਅਤੇ ਪਾਈਪਡ ਕੁਦਰਤੀ ਗੈਸ (PNG ) ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਰੁਪਏ ਤੋਂ ਵੱਧ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਅਕਤੂਬਰ ਮਹੀਨੇ ਵਿੱਚ ਦੂਜੀ ਵਾਰ ਵਧੀਆਂ ਹਨ।

ਹੁਣ ਫ਼ਿਰ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਵੱਖ-ਵੱਖ ਸ਼ਹਿਰਾਂ ਦੇ ਨਵੇਂ ਰੇਟ

ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਸੀਐਨਜੀ 49.76 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਉਪਲਬਧ ਹੋਵੇਗੀ। ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀ ਕੀਮਤ 56.02 ਰੁਪਏ ਪ੍ਰਤੀ ਕਿਲੋ ਹੋਵੇਗੀ।ਗੁਰੂਗ੍ਰਾਮ ਵਿੱਚ ਸੀਐਨਜੀ ਦੀ ਕੀਮਤ 58.20 ਰੁਪਏ ਪ੍ਰਤੀ ਕਿਲੋ ਹੋਵੇਗੀ। ਕਰਨਾਲ ਅਤੇ ਕੈਥਲ ਵਿੱਚ ਸੀਐਨਜੀ ਦੀ ਕੀਮਤ 57.10 ਰੁਪਏ ਪ੍ਰਤੀ ਕਿਲੋ ਹੋਵੇਗੀ। ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ ਵਿੱਚ ਸੀਐਨਜੀ ਦੀ ਕੀਮਤ 63.28 ਕਿਲੋਗ੍ਰਾਮ ਹੋਵੇਗੀ।

ਹੁਣ ਫ਼ਿਰ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਵੱਖ-ਵੱਖ ਸ਼ਹਿਰਾਂ ਦੇ ਨਵੇਂ ਰੇਟ

ਇਸ ਤੋਂ ਇਲਾਵਾ ਦਿੱਲੀ ਵਿੱਚ ਪੀਐਨਜੀ ਦੀ ਲਾਗਤ 35.11 ਰੁਪਏ ਪ੍ਰਤੀ ਐਸਸੀਐਮ ਹੋਵੇਗੀ। ਅੱਜ ਤੋਂ ਨੋਇਡਾ , ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਪੀਐਨਜੀ ਦੀ ਕੀਮਤ 34.86 ਰੁਪਏ ਪ੍ਰਤੀ ਐਸਸੀਐਮ ਹੋਵੇਗੀ। ਇਸ ਦੇ ਨਾਲ ਹੀ ਰੇਵਾੜੀ , ਕਰਨਾਲ ਵਿੱਚ ਪੀਐਨਜੀ ਦੀ ਕੀਮਤ 33.92 ਰੁਪਏ ਪ੍ਰਤੀ ਐਸਸੀਐਮ ਹੋਵੇਗੀ , ਜਦੋਂਕਿ ਮੁਜ਼ੱਫਰਨਗਰ , ਮੇਰਠ ਅਤੇ ਸ਼ਾਮਲੀ ਵਿੱਚ ਇਹ 38.97 ਰੁਪਏ ਪ੍ਰਤੀ ਐਸਸੀਐਮ ਹੋਵੇਗੀ।

-PTCNews

Related Post