ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ

By  Shanker Badra December 20th 2019 03:35 PM

ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ:ਅੰਮ੍ਰਿਤਸਰ : ਉਤਰੀ ਭਾਰਤ 'ਚ ਠੰਡ ਨੇ ਇਕਦਮ ਜ਼ੋਰ ਫੜ ਲਿਆ ਹੈ ਤੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਵੱਧ ਠੰਡੇ ਮੰਨੇ ਜਾਂਦੇ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਇਸ ਠੰਡ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ। [caption id="attachment_371360" align="aligncenter" width="300"]Cold and dense fog Despite Sangat At Sri Harmandir Sahib , Amritsar ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ[/caption] ਇਸ ਠੰਡ ਦੇ ਕਹਿਰ ‘ਚ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵ੍ਹੀਕਲਾਂ ਦੇ ਚਾਲਕਾਂ ਨੂੰ ਲਾਈਟਾਂ ਜਗਾ ਕੇ ਚੱਲਣਾ ਪਿਆ ਹੈ। [caption id="attachment_371363" align="aligncenter" width="300"]Cold and dense fog Despite Sangat At Sri Harmandir Sahib , Amritsar ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ[/caption] ਇਸ ਠੰਡ ਦਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ 'ਤੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਅਤੇ ਦੇਸ਼ ਦੇ ਵੱਖ -ਵੱਖ ਹਿੱਸਿਆਂ ਤੇ ਵੱਖੋ -ਵੱਖ ਦੇਸ਼ਾਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। [caption id="attachment_371361" align="aligncenter" width="300"]Cold and dense fog Despite Sangat At Sri Harmandir Sahib , Amritsar ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ[/caption] ਸ਼ਰਧਾਲੂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ ਕਿ ਇਨ੍ਹੀ ਠੰਡ ਦੇ ਬਾਵਜੂਦ ਵੀ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਦਰ ਦੀਆਂ ਖੁਸ਼ੀਆਂ ਪ੍ਰਾਪਤ ਹੋ ਰਹੀਆਂ ਹਨ। [caption id="attachment_371359" align="aligncenter" width="300"]Cold and dense fog Despite Sangat At Sri Harmandir Sahib , Amritsar ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ , ਦੇਖੋ ਤਸਵੀਰਾਂ[/caption] ਇਸ ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫਤਾਰ ਵੀ ਹੋਲੀ ਹੋ ਗਈ ਹੈ ਅਤੇ ਇਸ ਸੰਘਣੀ ਧੁੰਦ ਕਾਰਨ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕ ਅੱਗ ਅਤੇ ਬਿਜਲੀ ਦੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ। -PTCNews  

Related Post