ਪੰਜਾਬ 'ਚ ਫਿਰ ਤੋਂ ਵਧੇਗੀ ਠੰਡ: 4 ਡਿਗਰੀ ਤੋਂ ਹੇਠਾਂ ਰਹਿ ਸਕਦਾ ਹੈ ਤਾਪਮਾਨ

By  Riya Bawa December 27th 2021 05:01 PM

ਚੰਡੀਗੜ੍ਹ: ਪੰਜਾਬ ਦੇ ਤਾਪਮਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਵਿਚਕਾਰ ਜੇਕਰ ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕਰੀਏ 'ਤੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ -0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਉਥੇ ਹੀ ਹੁਣ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਦੂਜੇ ਸ਼ਹਿਰਾਂ ਦਾ ਵੀ ਇਹੋ ਜਿਹਾ ਹਾਲ ਹੈ ਪਰ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਫਿਰ ਤੋਂ ਤਾਪਮਾਨ ਹੇਠਾਂ ਆਉਣ ਦੀ ਸੰਭਾਵਨਾ ਹੈ| Snowfall rain weather forecast, बर्फबारी, बारिश की संभावना, हरियाणा, मौसम का पूर्वानुमान, मौसम समाचार ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਪਰ ਮੰਗਲਵਾਰ ਨੂੰ ਪੰਜਾਬ ਦੇ ਬੁਹਤਿਆ ਸ਼ਹਿਰਾਂ 'ਚ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਬੱਦਲ ਹੋਣ ਕਰਕੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਬੁੱਧਵਾਰ ਤੋਂ ਠੰਡ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਜਾਵੇਗੀ। ਦਿਨ ਦਾ ਤਾਪਮਾਨ 16 ਡਿਗਰੀ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਤਾਪਮਾਨ 4 ਡਿਗਰੀ ਤੋਂ ਘੱਟ ਰਿਕਾਰਡ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਾਕੀ ਸ਼ਹਿਰਾਂ ਵਿੱਚ ਵੀ ਮੰਗਲਵਾਰ ਨੂੰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਵੀ ਆਪਣਾ ਅਸਰ ਦਿਖਾਵੇਗੀ। ਵੇਖੋ ਵੱਖ ਵੱਖ ਜ਼ਿਲ੍ਹਿਆਂ 'ਚ ਮੌਸਮ ਦਾ ਹਾਲ Cold wave grips Delhi, mercury dips to 3.1 degree Celsius ਅੰਮ੍ਰਿਤਸਰ ਅੰਮ੍ਰਿਤਸਰ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਹੇਗਾ ਜਦੋਂ ਕਿ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਹੈ। ਜਲੰਧਰ ਜਲੰਧਰ ਦਾ ਅੱਜ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਹੇਗਾ। ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੰਗਲਵਾਰ ਨੂੰ ਬੱਦਲ ਛਾਏ ਰਹਿਣਗੇ। ਲੁਧਿਆਣਾ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਰਹੇਗਾ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਤੱਕ ਪਹੁੰਚ ਸਕਦਾ ਹੈ। ਅੱਜ ਇੱਥੇ ਧੁੱਪ ਰਹੇਗੀ ਅਤੇ ਮੰਗਲਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। -PTC News

Related Post