ਮੈਚ 'ਚ ਭਾਰਤ ਦੀ ਕਰਾਰੀ ਹਾਰ ਤੋਂ ਬਾਅਦ ਕਾਲਜ 'ਚ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਨਾਲ ਕੀਤੀ ਕੁੱਟਮਾਰ

By  Riya Bawa October 25th 2021 11:57 AM -- Updated: October 25th 2021 12:25 PM

ਸੰਗਰੂਰ: ਟੀ-20 ਵਿਸ਼ਵ ਕੱਪ ਵਿਚ ਪਾਕਿਸਤਾਨ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕਿ ਮੈਚ ਆਪਣੇ ਨਾਮ ਕਰ ਲਿਆ। ਅਜਿਹਾ ਪਹਿਲੀ ਵਾਰ ਹੋਇਆ ਜਦੋਂ ਪਾਕਿਸਤਾਨ ਨੇ ਭਾਰਤ ਨੂੰ ਕਿਸੇ ਵੀ ਵਿਸ਼ਵ ਕੱਪ ਮੁਕਾਬਲੇ ਵਿਚ ਹਰਾਇਆ ਹੋਵੇ। ਇਸ ਹਾਰ ਤੋਂ ਬਾਅਦ ਵੱਖ ਵੱਖ ਸੂਬਿਆਂ ਦੇ ਲੋਕਾਂ ਵਿਚ ਰੋਸ ਹੈ।

ਇਸ ਦੇ ਨਾਲ ਹੀ ਇਕ ਅਜਿਹੀ ਖ਼ਬਰ ਸੰਗਰੂਰ ਸਾਹਮਣੇ ਆਈ ਹੈ ਕਿ ਜਿਸ ਵਿਚ ਸੰਗਰੂਰ ਦੇ ਇਕ ਕਾਲਜ ਵਿਚ ਕੁਝ ਨੌਜਵਾਨਾਂ ਵਲੋਂ ਕਸ਼ਮੀਰੀ ਵਿਦਆਰਥੀਆਂ ਦੀ ਕੁੱਟਮਾਰ ਕੀਤੀ ਗਈ।

T20 World Cup 2021: Kashmiri students 'attacked' in Punjab after India's loss against Pakistan

ਦਰਅਸਲ ਸੰਗਰੂਰ ਵਿਖੇ ਸਥਿਤ ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਹੋਸਟਲ ਵਿਚ ਕਸ਼ਮੀਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁਝ ਨੌਜਵਾਨਾਂ ਨੇ ਉਹਨਾਂ ਨਾਲ ਕੁੱਟਮਾਰ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਦੇ ਸਮਾਨ ਵੀ ਭੰਨਤੋੜ ਦੀ ਕੀਤੀ ਗਈ। ਕੁੱਟਮਾਰ ਦੌਰਾਨ ਕੁਝ ਵਿਦਿਆਰਥੀਆਂ ਨੂੰ ਸੱਟਾਂ ਵੀ ਲੱਗੀਆਂ।

ਘਟਨਾ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ, ਜਿਸ ਦਾ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਘਟਨਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਨਿਖੇਧੀ ਹੋ ਰਹੀ ਹੈ। ਹੋਸਟਲ ਦੇ ਸੁਰੱਖਿਆ ਗਾਰਡ ਅਤੇ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ 'ਤੇ ਕਾਬੂ ਪਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਦੱਸ ਦਈਏ ਕਿ ਭਾਰਤ ਪਾਕਸਿਤਾਨ ਵਿਚਾਲੇ ਮੁਕਾਬਲੇ ਨੂੰ ਲੈ ਕੇ ਕ੍ਰਿਕਟ ਦੇ ਫੈਨਜ਼ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ ਪਰ ਭਾਰਤ ਨੂੰ ਪਾਕਸਿਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਦੇ ਕਪਤਾਨ ਅਤੇ ਸਲਾਮੀ ਬੱਲੇਬਾਜ਼ ਬਾਬਰ ਆਜ਼ਮ ਅਤੇ ਰਿਜ਼ਵਾਨ ਨੇ ਸ਼ਾਨਦਾਰ ਸਾਂਝੇਦਾਰੀ ਦੇ ਨਾਲ 152 ਦੋੜਾਂ ਦੇ ਟੀਚੇ ਦਾ ਪਿੱਛਾ ਕੀਤਾ ਅਤੇ ਬਿਨ੍ਹਾਂ ਕਿਸੇ ਨੁਕਸਾਨ ਦੇ ਇਹ ਮੈਚ ਆਪਣੀ ਝੋਲੀ ਪਾਇਆ। ਭਾਰਤ ਨੇ ਟਾਸ ਜਿੱਤ ਕਿ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਪਰ ਭਾਰਤ ਨੂੰ ਬੇਹੱਦ ਖਰਾਬ ਸ਼ੁਰੂਆਤ ਮਿਲੀ। ਦੋਵੇਂ ਸਲਾਮੀ ਬੱਲੇਬਾਜ਼ ਛੇਤੀ ਹੀ ਪਵੇਲੀਅਨ ਪਰਤ ਗਏ।

-PTC News

Related Post