ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਆਰੰਭ

By  Pardeep Singh August 28th 2022 03:52 PM -- Updated: August 28th 2022 04:08 PM

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ ਹੈ ਅਤੇ 30 ਅਗਸਤ ਨੂੰ ਭੋਗ ਪਾਏ ਜਾਣਗੇ। ਸਮਾਗਮ ਵਿੱਚ ਪ੍ਰਸਿੱਧ ਕਥਾਵਾਚਕ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਾ ਸੰਗਤਾਂ ਨੂੰ ਗੁਰਇਤਿਹਾਸ ਨਾਲ ਨਿਹਾਲ ਕਰਨਗੇ। ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਅਤੇ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਉੱਤੇ ਪਹੁੰਚਣਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦੇ ਇਤਿਹਾਸ ਅਤੇ ਦਮਦਮਾ ਸਾਹਿਬ ਦੇ ਇਤਿਹਾਸ ਨੂੰ ਦਰਸਾਉਂਦੇ ਚਿੱਤਰਾਂ ਦੀ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ। ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਉਪਰੰਤ ਉਕਤ ਪ੍ਰਦਰਸ਼ਨੀ ਸੰਗਤਾਂ ਦੇ ਦੇਖਣ ਲਈ ਖੋਲ੍ਹੀ ਗਈ ਜਦੋਂਕਿ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਸ਼ੇਸ ਤੌਰ ਤੇ ਮੌਜੂਦ ਰਹੇ। ਸਿੰਘ ਸਾਹਿਬ ਨੇ ਦੱਸਿਆ ਕਿ ਉਕਤ ਚਿੱਤਰ ਪ੍ਰਦਰਸ਼ਨੀ ਆਮ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਸਮੇਂ ਦੇ ਸਮੁੱਚੇ ਵਿਰਤਾਂਤ ਅਤੇ ਦਮਦਮਾ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਉਣ ਵਿੱਚ ਸਹਾਈ ਸਾਬਿਤ ਹੋਵੇਗੀ।

ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਕੱਢਿਆ। ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਪਾਲਕੀ ਸਾਹਿਬ ਸੁਸ਼ੋਭਿਤ ਹੈ।

ਇਹ ਵੀ ਪੜ੍ਹੋ:ਨਸ਼ੇੜੀਆਂ ਵੱਲੋਂ ਗੁਰਸਿੱਖ ਪਰਿਵਾਰ ਦੀ ਕੁੱਟਮਾਰ

-PTC News

Related Post