ਦੇਸ਼ 'ਚ ਮੌਂਕੀਪਾਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ, ਕੇਂਦਰ ਨੇ ਸੂਬਿਆਂ ਨੂੰ ਕੀਤਾ ਅਲਰਟ

By  Ravinder Singh July 14th 2022 08:22 PM

ਨਵੀਂ ਦਿੱਲ਼ੀ : ਦੇਸ਼ 'ਚ ਮੌਂਕੀਪਾਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਇਹ ਮਾਮਲਾ ਕੇਰਲ ਵਿੱਚ ਸਾਹਮਣੇ ਆਇਆ ਹੈ। ਮੌਂਕੀਪਾਕਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚੌਕਸ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਕੇਰਲ 'ਚ ਵਿਦੇਸ਼ ਤੋਂ ਪਰਤੇ ਇਕ ਵਿਅਕਤੀ ਨੂੰ ਮੌਂਕੀਪਾਕਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਮਰੀਜ਼ ਦੇ ਨਮੂਨੇ ਇਕੱਠੇ ਕੀਤੇ ਗਏ ਹਨ ਅਤੇ ਜਾਂਚ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਭੇਜੇ ਗਏ ਸਨ।

ਦੇਸ਼ 'ਚ ਮੌਂਕੀਪਾਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ, ਕੇਂਦਰ ਨੇ ਸੂਬਿਆਂ ਨੂੰ ਕੀਤਾ ਅਲਰਟਜਾਰਜ ਨੇ ਕਿਹਾ ਕਿ ਵਿਅਕਤੀ ਨੂੰ ਮੌਂਕੀਪਾਕਸ ਦੇ ਲੱਛਣ ਦਿਖਾਈ ਦਿੱਤੇ ਸਨ ਅਤੇ ਉਹ ਵਿਦੇਸ਼ ਵਿੱਚ ਲਾਗ ਵਾਲੇ ਮਰੀਜ਼ ਦੇ ਨਜ਼ਦੀਕੀ ਸੰਪਰਕ ਵਿੱਚ ਸੀ। ਇਸ ਸਬੰਧੀ ਉਸ ਨੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ ਮੌਂਕੀਪੌਕਸ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੀ ਇੱਕ ਛੂਤ ਵਾਲੀ ਬਿਮਾਰੀ ਹੈ ਤੇ ਇਸਦੇ ਲੱਛਣ ਚੇਚਕ ਦੇ ਮਰੀਜ਼ਾਂ ਵਰਗੇ ਹਨ। ਇਸ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੇਂਦਰ ਨੇ ਬਾਕੀ ਸਾਰੇ ਸੂਬਿਆਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇ ਕਿਸੇ ਵਿੱਚ ਵੀ ਮੌਂਕੀਪਾਕਸ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਡਾਕਟਰ ਦੀ ਸਲਾਹ ਜ਼ਰੂਰ ਲਵੇ।

ਦੇਸ਼ 'ਚ ਮੌਂਕੀਪਾਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ, ਕੇਂਦਰ ਨੇ ਸੂਬਿਆਂ ਨੂੰ ਕੀਤਾ ਅਲਰਟਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਮੌਂਕੀਪਾਕਸ ਕਾਰਨ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ (ਪੀ.ਐਚ.ਏ.ਸੀ.) ਨੇ ਦੇਸ਼ ਵਿੱਚ 'Monkeypox' ਦੇ ਕੁੱਲ 477 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਕੈਨੇਡਾ ਦੀ ਪਬਲਿਕ ਹੈਲਥ ਨੇ ਇਹਨਾਂ ਪੁਸ਼ਟੀ ਕੀਤੇ ਕੇਸਾਂ ਬਾਰੇ ਅਪਡੇਟ ਪ੍ਰਦਾਨ ਕੀਤੀ ਜਿਸ ਵਿੱਚ ਕਿਊਬਿਕ ਤੋਂ 284, ਓਨਟਾਰੀਓ ਤੋਂ 156, ਬ੍ਰਿਟਿਸ਼ ਕੋਲੰਬੀਆ ਤੋਂ 29 ਅਤੇ ਅਲਬਰਟਾ ਤੋਂ ਅੱਠ ਕੇਸ ਸ਼ਾਮਲ ਹਨ।

ਦੇਸ਼ 'ਚ ਮੌਂਕੀਪਾਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ, ਕੇਂਦਰ ਨੇ ਸੂਬਿਆਂ ਨੂੰ ਕੀਤਾ ਅਲਰਟPHAC ਦੀ ਨੈਸ਼ਨਲ ਮਾਈਕ੍ਰੋਬਾਇਓਲੋਜੀ ਲੈਬਾਰਟਰੀ, ਨੇ ਕਿਹਾ ਕਿ ਕੇਸਾਂ ਦੀ ਗਿਣਤੀ ਬਦਲ ਸਕਦੀ ਹੈ ਕਿਉਂਕਿ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ PHAC ਦੀ ਨੈਸ਼ਨਲ ਮਾਈਕ੍ਰੋਬਾਇਓਲੋਜੀ ਲੈਬਾਰਟਰੀ ਤੋਂ ਪੁਸ਼ਟੀਕਰਨ ਟੈਸਟਿੰਗ ਨਤੀਜੇ ਪ੍ਰਾਪਤ ਹੁੰਦੇ ਰਹਿੰਦੇ ਹਨ।

ਇਹ ਵੀ ਪੜ੍ਹੋ : ਸਫ਼ਾਈ ਸੇਵਕ 'ਆਪ' ਵਿਧਾਇਕ ਗੁਰਦੇਵ ਮਾਨ ਦੇ ਦਫ਼ਤਰ ਅੱਗੇ ਗਰਜੇ

Related Post