ਬੱਚੇ ਪੈਦਾ ਕਰਨ ਨੂੰ ਲੈਕੇ ਕਾਂਗਰਸੀ ਐਮ ਪੀ ਨੇ ਦਿੱਤਾ ਵੱਡਾ ਬਿਆਨ

By  Jagroop Kaur January 14th 2021 05:30 PM -- Updated: January 14th 2021 06:32 PM

ਅਕਸਰ ਹੀ ਆਪਣੇ ਬਿਆਨਾਂ ਨੂੰ ਲੈ ਕੇਚਰਚਾ ਰਹਿਣ ਵਾਲੇ ਮੱਧ ਪ੍ਰਦੇਸ਼ ’ਚ ਕਾਂਗਰਸ ਦੇ ਸਾਬਕਾ ਮੰਤਰੀ ਸੱਜਣ ਸਿੰਘ ਵਰਮਾ ਇੱਕ ਵਾਰ ਫਿਰ ਤੋਂ ਨੇ ਇਕ ਅਜੀਬੋ-ਗਰੀਬ ਬਿਆਨ ਦਿੱਤਾ ਹੈ। ਦਰਅਸਲ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਕੁੜੀਆਂ ਦੇ ਵਿਆਹ ਦੀ ਉਮਰ 21 ਸਾਲ ਕੀਤੇ ਜਾਣ ਦੀ ਗੱਲ ਕੀਤੀ ਸੀ। ਇਸ ’ਤੇ ਸੱਜਣ ਸਿੰਘ ਨੇ ਕਿਹਾ ਕਿ ਜਦੋਂ ਕੁੜੀਆਂ 15 ਸਾਲ ਦੀ ਉਮਰ ’ਚ ਹੀ ਬੱਚੇ ਪੈਦਾ ਕਰਨ ਯੋਗ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੀ ਕੀ ਲੋੜ ਹੈ? ਜਦੋਂ ਕੁੜੀਆਂ ਦੇ ਵਿਆਹ ਦੀ ਉਮਰ ਪਹਿਲਾਂ ਹੀ 18 ਸਾਲ ਤੈਅ ਹੈ ਤਾਂ ਇਸ ’ਚ ਤਬਦੀਲੀ ਕਿਉਂ ਕੀਤੀ ਜਾ ਰਹੀ ਹੈ?

ਉਹਨਾਂ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ। ਸੱਜਣ ਸਿੰਘ ਵਰਮਾ ਨੇ ਰਾਜਧਾਨੀ ਭੋਪਾਲ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰਾਂ ਮੁਤਾਬਕ ਕੁੜੀਆਂ 15 ਸਾਲ ਦੀ ਉਮਰ ’ਚ ਬੱਚੇ ਪੈਦਾ ਕਰਨ ਦੇ ਸਮਰੱਥ ਹੋ ਜਾਂਦੀਆਂ ਹਨ। ਇਸ ਲਈ ਉਨ੍ਹਾਂ ਦੇ ਵਿਆਹ ਦੀ ਉਮਰ ’ਚ ਤਬਦੀਲੀ ਕਰਨ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਕ ਪ੍ਰੋਗਰਾਮ ਵਿਚ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਬਹਿਸ ਦੀ ਲੋੜ ਦੱਸੀ ਸੀ।
ਉਨ੍ਹਾਂ ਨੇ ਇਸ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕੀਤੇ ਜਾਣ ਬਾਰੇ ਕਿਹਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਈ ਵਾਰ ਮੈਨੂੰ ਲੱਗਦਾ ਹੈ ਕਿ ਸਮਾਜ ’ਚ ਇਹ ਬਹਿਸ ਹੋਣੀ ਚਾਹੀਦੀ ਹੈ ਕਿ ਧੀਆਂ ਦੇ ਵਿਆਹ ਦੀ ਉਮਰ 18 ਸਾਲ ਹੀ ਰਹਿਣੀ ਚਾਹੀਦੀ ਹੈ ਜਾਂ ਇਸ ਨੂੰ ਵਧਾ ਕੇ 21 ਸਾਲ ਕਰ ਦੇਣਾ ਚਾਹੀਦਾ ਹੈ। ਮੈਂ ਇਸ ਨੂੰ ਬਹਿਸ ਦਾ ਵਿਸ਼ਾ ਬਣਾਉਣਾ ਚਾਹੁੰਦਾ ਹਾਂ। ਇਸ ਬਾਬਤ ਮੱਧ ਪ੍ਰਦੇਸ਼ ਸੋਚੇ, ਦੇਸ਼ ਸੋਚੇ ਤਾਂ ਜੋ ਇਸ ’ਤੇ ਕੋਈ ਫ਼ੈਸਲਾ ਹੋ ਸਕੇ।
ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਲਾਈ ਰੋਕ Girls Can Reproduce At 15, Why Raise Age For Marriage', MP Congress Leader Sajjan Singh Verma Sparks Row
ਉਥੇ ਹੀ ਵਰਮਾ ਵੱਲੋਂ ਬਾਲ ਅਧਿਕਾਰਾਂ ਲਈ ਰਾਸ਼ਟਰੀ ਕਮਿਸ਼ਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੱਜਣ ਸਿੰਘ ਵਰਮਾ ਨੂੰ ਬੁੱਧਵਾਰ ਨੂੰ ਨਾਬਾਲਗ ਲੜਕੀਆਂ ਬਾਰੇ ਆਪਣੀ ਟਿੱਪਣੀ ਬਾਰੇ ਨੋਟਿਸ ਜਾਰੀ ਕੀਤਾ। ਅਧਿਕਾਰ ਸੰਗਠਨ ਨੇ ਵਰਮਾ ਨੂੰ ਬੇਨਤੀ ਕੀਤੀ ਹੈ ਕਿ ਉਹ 'ਇਸ ਤਰ੍ਹਾਂ ਦੇ ਪੱਖਪਾਤੀ ਬਿਆਨ ਦੇਣ ਦੇ ਆਪਣੇ ਇਰਾਦੇ ਨੂੰ ਜਾਇਜ਼ ਠਹਿਰਾਉਂਦਿਆਂ ਦੋ ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਵੇ।

Related Post