ਆਫਤ ਸਮੇਂ ਕਾਂਗਰਸ ਹਮੇਸ਼ਾ ਬੰਕਰ 'ਚ ਚਲੀ ਜਾਂਦੀ ਹੈ : ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

By  Ravinder Singh March 3rd 2022 02:30 PM

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨੇ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਪ੍ਰੈਸ ਕਾਨਫਰੰਸ ਦੌਰਾਨ 73 ਭਾਜਪਾ ਉਮੀਦਵਾਰ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਆਪਣੇ ਦਮ ਉਤੇ ਸਰਕਾਰ ਬਣਾਏਗੀ।

ਆਫਤ ਸਮੇਂ ਕਾਂਗਰਸ ਹਮੇਸ਼ਾ ਬੰਕਰ 'ਚ ਚਲੀ ਜਾਂਦੀ ਹੈ : ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾਇਸ ਮੌਕੇ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦੇਸ਼ ਦੇ ਮੁੱਦੇ ਉਤੇ ਬੰਕਰ ਵਿੱਚ ਚਲੇ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ ਅਤੇ ਉਥੇ ਫਸੇ ਵਿਦਿਆਰਥੀਆਂ ਨੂੰ ਕੱਢਣ ਲਈ ਹਰ ਉਪਰਾਲਾ ਕਰ ਰਹੇ ਹਨ।

ਆਫਤ ਸਮੇਂ ਕਾਂਗਰਸ ਹਮੇਸ਼ਾ ਬੰਕਰ 'ਚ ਚਲੀ ਜਾਂਦੀ ਹੈ : ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾਦੂਜੇ ਪਾਸੇ ਕਾਂਗਰਸ ਇਕ 'ਬੰਕਰ' ਵਿੱਚ ਵੜ ਗਈ ਹੈ। ਕੋਈ ਵੀ ਕਾਂਗਰਸੀ ਆਗੂ ਇਸ ਮੁੱਦੇ ਉਤੇ ਅੱਗੇ ਨਹੀਂ ਆਇਆ। ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋ ਗਿਆ ਹੈ।

ਆਫਤ ਸਮੇਂ ਕਾਂਗਰਸ ਹਮੇਸ਼ਾ ਬੰਕਰ 'ਚ ਚਲੀ ਜਾਂਦੀ ਹੈ : ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਫਿਰ ਤੋਂ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੁੱਦੇ ਉਤੇ ਹਮੇਸ਼ਾ ਸਿਆਸਤ ਕਰਦੇ ਹਨ। ਇਸ ਕਾਰਨ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਫਿਰ ਤੋਂ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ 'ਚ ਭਰਤੀ

Related Post