ਹਲਕਾ ਭਦੌੜ 'ਚ ਕਾਂਗਰਸੀ ਤੇ ਆਪ ਸਮਰਥਕ ਭਿੜੇ, ਕਈ ਜ਼ਖ਼ਮੀ

By  Pardeep Singh February 20th 2022 01:23 PM -- Updated: February 20th 2022 01:24 PM

ਬਰਨਾਲਾ: ਵਿਧਾਨ ਸਭਾ ਹਲਕਾ ਭਦੌੜ ਸੀਟ 'ਤੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਝੜਪ ਵਿੱਚ ਕਈ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਇਸ ਸੀਟ ਤੋਂ ਲਾਭ ਸਿੰਘ ਉਗੋਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।

ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਲੜਾਈ ਨੂੰ ਲੈ ਕੇ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਕੋਈ ਸ਼ਰਾਰਤ ਨਹੀਂ ਕਰਨ ਦਿੱਤੀ ਜਾਵੇਗੀ ਉਨ੍ਹਾਂ ਨੇ ਕਿਹਾ ਹੈ ਕਿ ਵਰਕਰਾਂ ਦੀ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ:Punjab Assembly Elections 2022: ਜਾਅਲੀ ਵੋਟਾਂ ਦਾ ਇਸਤੇਮਾਲ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਕਾਬੂ

-PTC News

Related Post