ਬਟਾਲਾ ਦੇ ਬੂਥ ਨੰਬਰ -76,77 'ਤੇ ਜਾਅਲੀ ਵੋਟਾਂ ਨੂੰ ਲੈ ਕੇ ਹੋਈ ਹੱਥੋਪਾਈ

By  Shanker Badra February 14th 2021 11:28 AM

ਬਟਾਲਾ : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੌਰਾਨ ਵੋਟਰ ਆਪਣੇ -ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਸਵੇਰੇ ਤੋਂ ਹੀ ਕਤਾਰਾਂ ਵਿੱਚ ਖੜੇ ਹਨ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।

Punjab Municipal Elections 2021 : ਬਟਾਲਾ ਦੇ ਬੂਥ ਨੰਬਰ -76,77 'ਤੇ ਜਾਅਲੀ ਵੋਟਾਂ ਨੂੰ ਲੈ ਕੇ ਹੋਈ ਹੱਥੋਪਾਈ

ਪੜ੍ਹੋ ਹੋਰ ਖ਼ਬਰਾਂ : ਬਠਿੰਡਾ ਦੇ ਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ  

ਗੁਰਦਾਸਪੁਰ ਦੇ ਬਟਾਲਾ ਵਿੱਚ ਵਾਰਡ ਨੰਬਰ -34, ਬੂਥ 76,77 'ਤੇ ਝੜਪਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਥੇ ਵੋਟਾਂ ਪਾਉਣ ਨੂੰ ਲੈ ਕੇ ਝਗੜਾ ਹੋਇਆ ਹੈ। ਇਥੇ ਕਾਂਗਰਸੀ ਉਮੀਦਵਾਰ ਅਤੇ ਇੱਕ ਅਜ਼ਾਦ ਉਮੀਦਵਾਰ ਵਿਚਾਲੇ ਕੁਝ ਜਾਅਲੀ ਵੋਟਾਂ ਨੂੰ ਲੈ ਕੇ ਹੱਥੋਂ ਪਾਈ ਹੋਈ ਹਨ। ਇਸ ਧੱਕਾ ਮੁੱਕੀ ਦੌਰਾਨ ਇੱਕ ਵਿਅਕਤੀ ਦੀ ਪੱਗ ਵੀ ਉਤਰ ਗਈ ਹੈ।

Punjab Municipal Elections 2021 : ਬਟਾਲਾ ਦੇ ਬੂਥ ਨੰਬਰ -76,77 'ਤੇ ਜਾਅਲੀ ਵੋਟਾਂ ਨੂੰ ਲੈ ਕੇ ਹੋਈ ਹੱਥੋਪਾਈ

ਪੱਟੀ ਦੇ -7 ਨੰਬਰ ਵਾਰਡ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਓਥੇ ਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਹਮਲਾ ਕੀਤਾ ਤੇ ਪੱਗਾਂ ਉਤਰੀਆਂ ਹਨ। ਇਸ ਦੇ ਨਾਲ ਹੀ ਪੱਟੀ ਦੇ -7 ਨੰਬਰ ਵਾਰਡ ਵਿਚਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜ਼ਖਮੀਮਨਬੀਰ ਸਿੰਘ ਨੂੰ ਪੱਟੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Congress and independent candidate between clash at Booth No. 76,77 in Batala Punjab Municipal Elections 2021 : ਬਟਾਲਾ ਦੇ ਬੂਥ ਨੰਬਰ -76,77 'ਤੇ ਜਾਅਲੀ ਵੋਟਾਂ ਨੂੰ ਲੈ ਕੇ ਹੋਈ ਹੱਥੋਪਾਈ

ਪੜ੍ਹੋ ਹੋਰ ਖ਼ਬਰਾਂ : ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ

ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ 'ਚ 1569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।

--PTCNews

Related Post