ਅਟਾਰੀ ਤੋਂ ਕਾਂਗਰਸੀ ਵਿਧਾਇਕ ਦਾ ਕਰੀਬੀ ਤੇ ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਹੈਰੋਇਨ ਸਮੇਤ ਕਾਬੂ

By  Shanker Badra November 25th 2019 09:29 AM

ਅਟਾਰੀ ਤੋਂ ਕਾਂਗਰਸੀ ਵਿਧਾਇਕ ਦਾ ਕਰੀਬੀ ਤੇ ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਹੈਰੋਇਨ ਸਮੇਤ ਕਾਬੂ:ਅੰਮ੍ਰਿਤਸਰ : ਪੰਜਾਬ ‘ਚ ਨਸ਼ਿਆਂ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ। ਜਿੱਥੇ ਨਸ਼ਾ ਤਸਕਰਾਂ ਵੱਲੋਂ ਸੂਬੇ ‘ਚ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ ,ਓਥੇ ਹੀ ਹੁਣ ਕਾਂਗਰਸ ਦੇ ਲੀਡਰ ਵੀ ਇਸ ਧੰਦੇ ਵਿੱਚ ਸਾਮਿਲ ਹੋ ਗਏ ਹਨ। ਇਸ ਨਾਲ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਵਾਲੀ ਕੈਪਟਨ ਸਰਕਾਰ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ। ਇਸ ਦੌਰਾਨ ਪੁਲਿਸ ਨੇ ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਹੈਰੋਇਨ ਸਮੇਤ ਕਾਬੂ ਕੀਤਾ ਹੈ।

Congress Block Samiti member Ranjit Singh Rana Heroin Including Arrested ਅਟਾਰੀ ਤੋਂ ਕਾਂਗਰਸੀ ਵਿਧਾਇਕ ਦਾ ਕਰੀਬੀ ਤੇ ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਹੈਰੋਇਨ ਸਮੇਤ ਕਾਬੂ

ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਰਾਣਾ ਮੁੱਖ ਮੰਤਰੀ ਦੇ ਯੋਜਨਾ ਸਲਾਹਕਾਰ ਅਤੇ ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਡੀਸੀ ਦਾ ਕਰੀਬੀ ਦੱਸਿਆ ਜਾ ਰਿਹਾ ਹੈ ,ਜੋਇੰਡਿਕਾ ਵਿਸਟਾ ਕਾਰ 'ਤੇ ਹੈਰੋਇਨ ਦੀ ਸਪਲਾਈ ਕਰਨ ਲਈ ਦਿੱਲੀ ਜਾ ਰਹੇ ਸਨ। ਦੱਸਿਆ ਜਾਂਦਾ ਹੈ ਕਿ ਰਣਜੀਤ ਸਿੰਘ ਰਾਣਾਹਲਕਾ ਅਟਾਰੀ ਤੋਂ ਹੈ ਬਲਾਕ ਸੰਮਤੀ ਮੈਂਬਰ ਹੈ ਅਤੇ ਪਿੰਡ ਦਾਓਕੇ ਦਾ ਰਹਿਣ ਵਾਲਾ ਹੈ।

Congress Block Samiti member Ranjit Singh Rana Heroin Including Arrested ਅਟਾਰੀ ਤੋਂ ਕਾਂਗਰਸੀ ਵਿਧਾਇਕ ਦਾ ਕਰੀਬੀ ਤੇ ਕਾਂਗਰਸ ਦਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਤੇ ਕੱਲ੍ਹ ਡੇਢ ਕਿਲੋ ਹੈਰੋਇਨ ਸਮੇਤ ਗਿਰਫ਼ਤਾਰ ਕੀਤੇ 3 ਤਸਕਰਾਂ 'ਚ ਰਣਜੀਤ ਰਾਣਾ ਵੀ ਸ਼ਾਮਿਲ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ 9 ਕਿੱਲੋ ਹੈਰੋਇਨ ਸਮੇਤ ਭਰਾ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਹੈਰੋਇਨ ਤਸਕਰੀ ਮਾਮਲੇ 'ਚ ਜਮਾਨਤ 'ਤੇ ਬਾਹਰ ਆਇਆ ਸੀ।

-PTCNews

Related Post