Municipal Election Results : ਮੋਹਾਲੀ ਨਗਰ ਨਿਗਮ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

By  Shanker Badra February 18th 2021 09:19 AM -- Updated: February 18th 2021 09:50 AM

ਮੋਹਾਲੀ : ਮੋਹਾਲੀ ਨਗਰ ਨਿਗਮ ਲਈ ਬੀਤੇ ਕੱਲ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਮੋਹਾਲੀ ਦੇ ਸੈਕਟਰ -78 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਮੋਹਾਲੀ ਦੇ ਵਾਰਡ ਨੰਬਰ -1 ਤੋਂ ਕਾਂਗਰਸ ਦੀਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ ਹੈ।ਮੋਹਾਲੀ ਨਗਰ ਨਿਗਮ ਦੇ 260 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ।

Congress candidate Jaspreet Kaur Municipal Election Results : ਮੋਹਾਲੀ ਨਗਰ ਨਿਗਮ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਦਰਅਸਲ 'ਚ ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ -10 ਦੇ 2 ਬੂਥਾਂ (ਬੂਥ ਨੰਬਰ 32 ਅਤੇ 33) 'ਤੇ 17 ਫ਼ਰਵਰੀ ਨੂੰ ਦੁਬਾਰਾ ਪੋਲਿੰਗ ਕਰਵਾਈ ਗਈ ਸੀ।ਜਿਸ ਦੌਰਾਨ ਵੋਟਾਂ ਪਾਉਣ ਦਾ ਕੰਮ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਆਰੰਭ ਕੀਤਾ ਗਿਆ ਸੀ ਪਰ ਬਾਅਦ ਵਿੱਚ ਉੱਥੇ ਰੌਲਾ ਪੈ ਗਿਆ ਸੀ।ਮੋਹਾਲੀ ਨਗਰ ਨਿਗਮ ਦੇ 2 ਬੂਥਾਂ 'ਤੇ ਗੜਬੜੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਮੁੜ ਪੋਲਿੰਗ ਹੋਈ ਸੀ।

Congress candidate Jaspreet Kaur Municipal Election Results : ਮੋਹਾਲੀ ਨਗਰ ਨਿਗਮ ਲਈ 17 ਫ਼ਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ

ਦੱਸਣਯੋਗ ਹੈ ਕਿ ਮੋਹਾਲੀ ਦੇ ਇਨ੍ਹਾਂ ਵਾਰਡਾਂ ਵਿਚ ਵੋਟਾਂ ਦੌਰਾਨ ਹੰਗਾਮਾ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਕ ਧਿਰ ਦੇ ਵਿਅਕਤੀ 'ਤੇ ਚੋਣਾਂ ਦੌਰਾਨ ਪੈਸੇ ਵੰਡਣ ਦੇ ਦੋਸ਼ ਵੀ ਲੱਗੇ ਸਨ। ਜਿਸ ਤੋਂ ਬਾਅਦ ਇਨ੍ਹਾਂ ਥਾਵਾਂ 'ਤੇ ਰਾਜ ਚੋਣ ਕਮਿਸ਼ਨ ਨੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਸਨ।

Municipal Election Results : ਮੋਹਾਲੀ ਨਗਰ ਨਿਗਮ ਲਈ 17 ਫ਼ਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ

ਦੱਸ ਦੇਈਏ ਕਿ ਪੰਜਾਬ ਦੇ ਬਾਕੀ ਥਾਵਾਂ 'ਤੇ 14 ਫਰਵਰੀ ਨੂੰ ਹੋਈਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਬਹੁਮਤ ਮਿਲੀ ਹੈ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ।

-PTCNews

Related Post