ਸੋਨਭੱਦਰ ਜ਼ਮੀਨੀ ਵਿਵਾਦ : ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

By  Shanker Badra July 19th 2019 12:56 PM -- Updated: July 19th 2019 01:02 PM

ਸੋਨਭੱਦਰ ਜ਼ਮੀਨੀ ਵਿਵਾਦ : ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ :ਲਖਨਊ : ਉੱਤਰ ਪ੍ਰਦੇਸ਼ ਦੇ ਸੋਨਭੱਦਰ 'ਚ ਹੋਈ ਗੋਲੀਬਾਰੀ ਦੇ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸਵੇਰੇ ਪੀੜਤਾਂ ਨੂੰ ਮਿਲਣ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਾਫ਼ਲਾ ਨਰਾਇਣਪੁਰ ਚੌਂਕੀ ਦੇ ਕੋਲ ਰੋਕ ਲਿਆ ਗਿਆ। ਇਸ ਦੌਰਾਨ ਪ੍ਰਸ਼ਾਸਨ ਨੇ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ ਹੈ ਅਤੇ ਮੁੱਖ ਮੰਤਰੀ ਯੋਗੀ ਅਦਿਤਨਾਥ ਨੇ ਘਟਨਾ ਦੀ ਪੂਰੀ ਰਿਪੋਰਟ ਮੰਗੀ ਹੈ।

Congress General Secretary Priyanka Gandhi Vadra Today Police custody ਸੋਨਭੱਦਰ ਜ਼ਮੀਨੀ ਵਿਵਾਦ : ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਿਅੰਕਾ ਗਾਂਧੀ ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।ਜਦ ਉਹ ਧਰਨੇ 'ਤੇ ਬੈਠ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।

Congress General Secretary Priyanka Gandhi Vadra Today Police custody ਸੋਨਭੱਦਰ ਜ਼ਮੀਨੀ ਵਿਵਾਦ : ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੈਕਸੀਕੋ ਦੇ ਨਾਯਾਰਿਤ ਸੂਬੇ ‘ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਦੱਸ ਦੇਈਏ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸੋਨਭੱਦਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ ਸੀ। ਇਸ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ਸਨ।

-PTCNews

Related Post