ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬਦਲੇ ਸੁਰ ,ਸਿੱਧੂ ਨੂੰ ਦਿੱਤੀ ਨਸੀਹਤ

By  Shanker Badra August 28th 2021 12:01 PM -- Updated: August 28th 2021 12:04 PM

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਇੱਕ ਵਾਰ ਫ਼ਿਰ ਸੁਰ ਬਦਲਦੇ ਦਿਖਾਈ ਦਿੱਤੇ ਹਨ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ 'ਤੇ ਨਵਜੋਤ ਸਿੰਘ ਸਿੱਧੂ ਨੂੰ ਨਸੀਹਤ ਦਿੱਤੀ ਹੈ। [caption id="attachment_527945" align="aligncenter"] ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬਦਲੇ ਸੁਰ ,ਸਿੱਧੂ ਨੂੰ ਦਿੱਤੀ ਨਸੀਹਤ[/caption] ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਕਮਜ਼ੋਰ ਕਰਨ ਵਾਲੇ ਬਿਆਨ ਨਹੀਂ ਦੇਣੇ ਚਾਹੀਦੇ। ਘਨੌਰ ਹਲਕੇ ਵਿੱਚ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ। [caption id="attachment_527947" align="aligncenter"] ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬਦਲੇ ਸੁਰ ,ਸਿੱਧੂ ਨੂੰ ਦਿੱਤੀ ਨਸੀਹਤ[/caption] ਮਾਲਵਿੰਦਰ ਮਾਲੀ ਦੇ ਅਸਤੀਫੇ 'ਤੇ ਟਿੱਪਣੀ ਕਰਦਿਆਂ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਿੱਤਾਂ ਦੇ ਖ਼ਿਲਾਫ਼ ਜਾਣ ਵਾਲੇ ਦੀ ਕਾਂਗਰਸ ਪਾਰਟੀ ਵਿਚ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੇ ਜਾਤੀ ਸਬੰਧ ਹਨ ਤਾਂ ਉਨ੍ਹਾਂ ਨੂੰ ਜਾਤੀ ਸਬੰਧ ਤੱਕ ਹੀ ਸੀਮਤ ਰੱਖਿਆ ਜਾਵੇ ਨਾ ਕਿ ਪਾਰਟੀ ਮਾਮਲਿਆਂ ਤੇ ਬੋਲਣ ਦੀ ਆਗਿਆ ਦਿੱਤੀ ਜਾਵੇ। [caption id="attachment_527946" align="aligncenter"] ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬਦਲੇ ਸੁਰ ,ਸਿੱਧੂ ਨੂੰ ਦਿੱਤੀ ਨਸੀਹਤ[/caption] ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਿਲ ਕੇ ਕੰਮ ਕਰਨਗੇ ਅਤੇ ਕਾਂਗਰਸ ਪਾਰਟੀ ਆਉਂਦੀਆਂ ਚੋਣਾਂ ਜਿੱਤ ਪ੍ਰਾਪਤ ਕਰੇਗੀ। -ਗਗਨਦੀਪ ਪਟਿਆਲਾ

Related Post