ਕਾਂਗਰਸ ਸਰਕਾਰ ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਖੋਹਣ ਲੱਗੀ ਹੈ: ਅਕਾਲੀ ਦਲ

By  Joshi January 24th 2018 09:13 PM

Congress government on way to withdrawing free power facility to farmers – SAD: ਮਲੂਕਾ ਨੇ ਕਿਹਾ ਕਿ ਇਸ ਮੰਤਵ ਲਈ ਟਿਊਬਵੈਲਾਂ ਉੱਤੇ ਬਿਜਲੀ ਦੇ ਮੀਟਰ ਲਾਏ ਜਾ ਰਹੇ ਹਨ

ਚੰਡੀਗੜ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਅੱਜ ਸਾਬਿਤ ਕਰ ਦਿੱਤਾ ਹੈ ਕਿ ਉਹ ਸਾਰੇ ਖੇਤੀ ਟਿਊਬਵੈਲਾਂ ਉੱਤੇ ਬਿਜਲੀ ਦੇ ਬਿਲ ਲਗਾਉਣ ਲੱਗੀ ਹੈ ਅਤੇ ਵੱਖ ਵੱਖ ਥਾਵਾਂ ਉੱਤੇ ਟਿਊਬਵੈਲਾਂ ਉੱਤੇ ਬਿਜਲੀ ਦੇ ਮੀਟਰ ਲਾਉਣ ਵਾਸਤੇ ਹਰੀ ਝੰਡੀ ਦੇ ਕੇ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਸਹੂਲਤ ਵਾਪਸ ਲੈਣ ਲੱਗੀ ਹੈ।

Congress government on way to withdrawing free power facility to farmers – SADਇਸ ਸੰਬੰਧੀ ਪੰਜਾਬ ਕੈਬਨਿਟ ਵੱਲੋਂ ਲਏ ਇੱਕ ਫੈਸਲੇ ਉੱਤੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕੈਬਨਿਟ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਵੱਖ ਵੱਖ ਥਾਂਵਾਂ ਉੱਤੇ ਇੱਕ ਪਾਇਲਟ ਸਕੀਮ ਵਜੋਂ ਟਿਊਬਵੈਲਾਂ ਉੱਤੇ ਬਿਜਲੀ ਦੇ ਮੀਟਰ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਕੋਰਾ ਝੂਠ ਹੈ।

ਕਾਂਗਰਸ ਸਰਕਾਰ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਸਬਸਿਡੀ-ਵਿਰੋਧੀ ਨੀਤੀ ਜਾਰੀ ਕਰ ਦਿੱਤੀ ਹੈ, ਜਿਹਨਾਂ ਨੇ ਪਿਛਲੇ ਸਮੇਂ ਵਿਚ ਵਾਰ ਵਾਰ ਸੂਬੇ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ।

Congress government on way to withdrawing free power facility to farmers – SAD: ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਵੱਲੋਂ ਮਿਲੇ ਸੰਕੇਤਾਂ ਅਨੁਸਾਰ ਜਲਦੀ ਹੀ ਇਸ ਕਿਸਾਨ-ਵਿਰੋਧੀ ਕਦਮ ਨੂੰ ਪੂਰੀ ਤਰ•ਾਂ ਲਾਗੂ ਕਰ ਦਿੱਤਾ ਜਾਵੇਗਾ, ਸਰਦਾਰ ਮਲੂਕਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਇਹ ਕਦਮ ਮੌਤ ਦੀ ਘੰਟੀ ਸਾਬਿਤ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀ ਸੰਕਟ ਵਿਚੋਂ ਲੰਘ ਰਿਹਾ ਹੈ।

Congress government on way to withdrawing free power facility to farmers – SADਪਿਛਲੇ 10 ਮਹੀਨਿਆਂ ਦੌਰਾਨ ਲਗਭਗ 400 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਵਿੱਤ ਮੰਤਰੀ ਮਨਪ੍ਰੀਤ ਬਾਦਲ ਵਾਅਦੇ ਮੁਤਾਬਿਕ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਸਕੀਮ ਨੂੰ ਲਾਗੂ ਕਰਨ ਵਿਚ ਨਾਕਾਮ ਹੋ ਚੁੱਕੇ ਹਨ। ਹੁਣ ਪੰਜਾਬ ਦੇ ਕਿਸਾਨ ਮੁਫਤ ਬਿਜਲੀ ਦੀ ਸਹੂਲਤ ਵੀ ਖੋਹੇ ਜਾਣ ਦਾ ਸਾਹਮਣਾ ਕਰਨ ਲੱਗੇ ਹਨ।

ਸਾਬਕਾ ਮੰਤਰੀ ਨੇ ਕਿਹਾ ਕਿ 2002 ਵਿਚ ਜਦੋਂ ਕਾਂਗਰਸ ਸੱਤਾ ਵਿਚ ਆਈ ਸੀ ਤਾਂ ਉਸ ਸਮੇਂ ਵੀ ਇਸਨੇ ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਖੋਹ ਲਈ ਸੀ। ਉਹਨਾਂ ਕਿਹਾ ਕਿ 44 ਮਹੀਨਿਆਂ ਮਗਰੋਂ ਜਦੋਂ ਸਰਕਾਰ ਨੂੰ ਇਹ ਮਹਿਸੂਸ ਹੋਇਆ ਕਿ ਉਹ ਕਿਸਾਨਾਂ ਕੋਲ ਦੁਬਾਰਾ ਵੋਟਾਂ ਮੰਗਣ ਲਈ ਨਹੀ ਜਾ ਸਕੇਗੀ ਤਾਂ ਇਸ ਨੇ ਇਹ ਸਹੂਲਤ ਬਹਾਲ ਕਰ ਦਿੱਤੀ ਸੀ। ਹੁਣ ਦੁਬਾਰਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਛੱਤਰ ਛਾਇਆ ਹੇਠ ਮੁਫਤ ਬਿਜਲੀ ਦੀ ਸਹੂਲਤ ਨੂੰ ਖੋਹਣ ਦੀ ਸਾਜ਼ਿਸ ਰਚਣੀ ਸ਼ੁਰੂ ਹੋ ਚੁੱਕੀ ਹੈ।

—PTC News

Related Post