ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ : ਸੁਖਬੀਰ ਸਿੰਘ ਬਾਦਲ

By  Jagroop Kaur February 7th 2021 06:43 PM -- Updated: February 12th 2021 03:23 PM

ਬਠਿੰਡਾ, 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਮਿਉਂਸਪਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੀ ਨਿਗਰਾਨੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਇਥੇ ਸ਼ਹਿਰ ਵਿਚ ਵਾਰਡ ਪੱਧਰੀ ਮੀਟਿੰਗਾਂ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਪਾਰਟੀ ਵਿਰੋਧੀ ਧਿਰ ਦੇ ਕਾਗਜ਼ ਰੱਦ ਕਰਵਾਉਣ ਵਿਚ ਧਿਰ ਬਣ ਗਈ ਤੇ ਉਸਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਇਸ ਵਾਸਤੇ ਦੁਰਵਰਤੋਂ ਕੀਤੀ ਹੈ।ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਵੀ ਚੁੱਪ ਹੈ ਤੇ ਉਹ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਹੀ ਪ੍ਰਤੀ ਮੂਕ ਦਰਸ਼ਕ ਬਣ ਕੇ ਬੈਠਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਅਕਾਲੀ ਦਲ ਦੇ ਉਮੀਦਵਾਰਾਂ ਤੇ ਉਹਨਾਂ ਦੇ ਸਮਰਥਕਾਂ ਨੁੰ ਡਰਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

ਉਹਨਾਂ ਕਿਹਾ ਕਿ ਇਕ ਪਾਸੇ ਪੁਲਿਸ ਉਮੀਦਵਾਰਾਂ ਨੂੰ ਮੁਕਾਬਲੇ ਵਿਚੋਂ ਬਾਹਰ ਹੋਣ ਲਈ ਦਬਾਅ ਪਾ ਰਹੀ ਹੈ ਤੇ ਆਖ ਰਹੀ ਹੈ ਕਿ ਉਹ ਇਹਨਾਂ ਉਮੀਦਵਾਰਾਂ ਨੂੰ ਸੁਰੱਖਿਆ ਦੇਣ ਵਿਚ ਅਸਮਰਥ ਹਨ ਜਦਕਿ ਦੂਜੇ ਪਾਸੇ ਸਿਵਲ ਸਪਲਾਈ ਅਫਸਰਾਂ ਦੇ ਨਾਲ ਨਾਲ ਸਿਹਤ ਵਿਭਾਗ ਤੇ ਡਰੱਗ ਇੰਸਪੈਕਟਰ ਅਕਾਲੀ ਦਲ ਦੇ ਉਮੀਦਵਾਰਾਂ ਦੇ ਵਪਾਰਕ ਅਦਾਰਿਆਂ ’ਤੇ ਛਾਪੇਮਾੀਰ ਕਰ ਕੇ ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਹਨਾਂ ਕਿਹਾ ਕਿ ਮੈਂ ਅਜਿਹੇ ਅਫਸਰਾਂ ਨੁੰ ਚੇਤਾਵਨੀ ਦਿੰਦਾ ਹਾਂ ਕਿ ਉਹ ਚੋਣ ਧਾਂਦਲੀਆਂ ਵਿਚ ਹਿੰਸਾ ਨਾ ਬਣਨ ਨਹੀਂ ਤਾਂ ਫਿਰ ਸੁਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਅਜਿਹੇ ਅਫਸਰਾਂ ਦੀ ਸ਼ਨਾਖ਼ਤ ਕਰਨ ਤੇ ਉਹਨਾਂ ਨੂੰ ਸਜ਼ਾ ਦੇਣ ਲਈ ਇਕ ਕਮਿਸ਼ਨ ਬਣਾਵਾਂਗੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ ਵਿਚ ਮੌਜੂਦਾ ਅਰਾਜਕਤਾ ਲਈ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ।

Related Post