ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਕੋਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 10 ਰੁਪਏ ਪ੍ਰਤੀ ਲੀਟਰ ਘਟਾਉਣ ਦੀ ਕੀਤੀ ਮੰਗ

By  Shanker Badra June 6th 2018 09:29 PM

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਕੋਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 10 ਰੁਪਏ ਪ੍ਰਤੀ ਲੀਟਰ ਘਟਾਉਣ ਦੀ ਕੀਤੀ ਮੰਗ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਨਾ ਕਰਨ ਅਤੇ ਆਪਣੀ ਸਰਕਾਰ ਨੂੰ ਕਹਿਣ ਕਿ ਪੈਟਰੋਲੀਅਮ ਵਸਤਾਂ ਉੱਤੇ ਲਾਏ ਭਾਰੀ ਟੈਕਸਾਂ ਨੂੰ ਘਟਾ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰੇ। ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ,ਬਲਵਿੰਦਰ ਸਿੰਘ ਭੂੰਦੜ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਸਰਕਾਰ ਇਹ ਪਹਿਲਕਦਮੀ ਕਰਦੀ ਹੈ ਤਾਂ ਇਸ ਦਾ ਕੇਂਦਰ ਕੋਲੋਂ ਅਜਿਹੀ ਕਟੌਤੀ ਦੀ ਮੰਗ ਕਰਨ ਦਾ ਨੈਤਿਕ ਦਾਅਵਾ ਮਜ਼ਬੂਤ ਹੋ ਜਾਵੇਗਾ।ਸੂਬੇ ਦੇ ਟੈਕਸਾਂ ਵਿਚ 50 ਫੀਸਦੀ ਦੀ ਕਮੀ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ 10 ਰੁਪਏ ਪ੍ਰਤੀ ਲੀਟਰ ਥੱਲੇ ਲੈ ਆਵੇਗੀ।ਜੇਕਰ ਅਜਿਹਾ ਹੋ ਗਿਆ ਤਾਂ ਅਸੀਂ ਕਾਂਗਰਸ ਵੱਲੋਂ ਕੇਂਦਰ ਤੋਂ ਕੀਤੀ ਜਾ ਰਹੀ ਮੰਗ ਦਾ ਸਮਰਥਨ ਕਰਾਂਗੇ ਅਤੇ ਆਮ ਆਦਮੀ ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 20 ਰੁਪਏ ਪ੍ਰਤੀ ਲੀਟਰ ਤੱਕ ਲਿਆਉਣ ਲਈ ਕਾਂਗਰਸ ਨਾਲ ਦਿੱਲੀ ਜਾ ਕੇ ਕੇਂਦਰੀ ਟੈਕਸਾਂ ਵਿਚ ਬਰਾਬਰ ਦੀ ਕਟੌਤੀ ਕੀਤੇ ਜਾਣ ਦੀ ਮੰਗ ਕਰਾਂਗੇ।ਇਹ ਇੱਕ ਵੱਡੀ ਰਾਹਤ ਹੋਵੇਗੀ। ਅਕਾਲੀ ਆਗੂਆਂ ਨੇ ਕਿਹਾ ਕਿ ਹਰ ਫਰੰਟ ਉੱਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਪੰਜਾਬ ਦੇ ਲੋਕੀਂ ਬੁਰੀ ਤਰ੍ਹਾਂ ਪਿਸ ਰਹੇ ਹਨ।ਕਾਂਗਰਸ ਸਰਕਾਰ ਨੇ ਹਰ ਵਰਗ ਦੀ ਪਿੱਠ ਵਿਚ ਛੁਰਾ ਮਾਰਿਆ ਹੈ।ਇਸ ਦੀ ਸ਼ੁਰੂਆਤ ਉਹਨਾਂ ਨੇ ਕਿਸਾਨਾਂ ਨਾਲ ਕੀਤੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰ ਕੇ ਕੀਤੀ।ਉਹਨਾਂ ਨੇ ਕਿਸਾਨਾਂ ਨੂੰ 5 ਰੁਪਏ ਤੋਂ 100 ਰੁਪਏ ਤਕ ਦੇ ਕਰਜ਼ਾ ਮੁਆਫੀ ਦੇ ਚੈਕ ਦੇ ਕੇ ਇਸ ਵਾਅਦੇ ਦਾ ਮਜ਼ਾਕ ਬਣਾ ਦਿੱਤਾ।ਕਿਸਾਨਾਂ ਨੇ ਅਜਿਹੇ ਚੈਕਾਂ ਨੂੰ ਨਹੀਂ ਲਿਆ।ਹਰ ਘਰ ਵਿਚ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਬਣਿਆ? ਕਿਹੜੇ ਨੌਜਵਾਨ ਨੂੰ ਵਾਅਦੇ ਮੁਤਾਬਿਕ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਮਿਲਿਆ ਹੈ? ਕੀ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਮੁਤਾਬਿਕ ਬੁਢਾਪਾ ਪੈਨਸ਼ਨ ਦੀ ਰਾਸ਼ੀ ਵਧਾ ਕੇ 1500 ਰੁਪਏ ਕਰ ਦਿੱਤੀ ਹੈ? ਉਹਨਾਂ ਨੇ ਨੌਜਵਾਨਾਂ ਨੂੰ ਹਰ ਘਰ ਨੌਕਰੀ ਅਤੇ ਮੁਫਤ ਮੋਬਾਇਲ ਫੋਨ ਦੇ ਵਾਅਦੇ ਕਰਕੇ ਧੋਖਾ ਦਿੱਤਾ।ਫਿਰ ਕਾਂਗਰਸ ਸਰਕਾਰ ਨੇ ਸ਼ਗਨ ਸਕੀਮ ਦੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਦੇ ਵਾਅਦੇ ਤੋਂ ਮੁਕਰ ਕੇ ਗਰੀਬ ਦਲਿਤਾਂ ਨਾਲ ਵਿਸ਼ਵਾਸ਼ਘਾਤ ਕੀਤਾ। -PTCNews

Related Post