ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ

By  Shanker Badra September 18th 2021 11:51 AM -- Updated: September 18th 2021 12:02 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਜੰਗ ਹੁਣ ਸਿਖਰਾਂ 'ਤੇ ਪਹੁੰਚ ਚੁੱਕੀ ਹੈ। ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹਾਈਕਮਾਂਡ ਵੱਲੋਂ ਅੱਜ ਸ਼ਾਮ 5.00 ਵਜੇ ਸੱਦੀ ਗਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੀ ਕੋਸ਼ਿਸ਼ ਹੋ ਸਕਦੀ ਹੈ। ਸੂਤਰ ਅਨੁਸਾਰ ਖ਼ਬਰ ਇਹ ਵੀ ਹੈ ਕਿ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਮੰਗਿਆ ਹੈ। ਦੱਸਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਫ਼ੋਨ ਕਰਕੇ ਤਿਆਗ ਪੱਤਰ ਦੇਣ ਲਈ ਕਿਹਾ ਹੈ। [caption id="attachment_534372" align="aligncenter" width="300"] ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ[/caption] ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਨੇ ਆਪਣੇ ਖੇਮੇ ਦੇ ਵਿਧਾਇਕਾਂ ਨਾ ਰਾਬਤਾ ਕਾਇਮ ਕਰਨਾ ਸ਼ੁਰੂ ਕੀਤਾ ਹੈ। ਸੁਨੀਲ ਜਾਖੜ ਤੋਂ ਇਲਾਵਾ ਹਾਈਕਮਾਨ ਨੇ ਪ੍ਰਤਾਪ ਬਾਜਵਾ ,ਮਨੀਸ਼ ਤਿਵਾੜੀ ,ਰਜਿੰਦਰ ਕੌਰ ਭੱਠਲ ਨਾਲ ਤਾਲਮੇਲ ਵਧਾਇਆ ਹੈ। ਸੋਨੀਆ ਗਾਂਧੀ ਨੇ ਸੁਨੀਲ ਜਾਖੜ ਨੂੰ ਫੋਨ ਕਰਕੇ ਚੇੱਨਈ ਤੋਂ ਵਾਪਸ ਸੱਦਿਆ ਹੈ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਲਿਆ ਕੇ ਹਿੰਦੂ ਚਿਹਰਾ ਅੱਗੇ ਲਿਆਂਦਾ ਜਾ ਸਕਦਾ ਹੈ ਅਤੇ ਤ੍ਰਿਪਤ ਬਾਜਵਾ ਅਤੇ ਸੁੱਖੀ ਰੰਧਾਵਾ ਦਾ ਨਾਮ ਵੀ ਵਿਚਾਰ ਅਧੀਨ ਹੈ। ਕੈਪਟਨ ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ 2 ਵਜੇ ਦਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਬੈਠਕ ਦਾ ਸੱਦਾ ਦਿੱਤਾ ਗਿਆ ਹੈ। [caption id="attachment_534373" align="aligncenter" width="300"] ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ[/caption] ਦਰਅਸਲ 'ਚ ਪੰਜਾਬ ਕਾਂਗਰਸ 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ। ਹਰੀਸ਼ ਰਾਵਤ ਨੇ ਟਵੀਟ ਵਿੱਚ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ। ਉਸੇ ਤਹਿਤ ਹੁਣ ਅੱਜ ਸ਼ਾਮੀਂ 5 ਵਜੇ ਇਹ ਮੀਟਿੰਗ ਪੰਜਾਬ ਕਾਂਗਰਸ ਦੇ ਦਫ਼ਤਰ ਵਿਚ ਸੱਦੀ ਗਈ ਹੈ। ਸਾਰੇ ਵਿਧਾਇਕਾਂ ਨੂੰ ਬੇਨਤੀ ਹੈ ਕਿ ਮੀਟਿੰਗ ਲਈ ਪਹੁੰਚਣ। [caption id="attachment_534375" align="aligncenter" width="298"] ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ[/caption] ਦੱਸਿਆ ਜਾਂਦਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਦਿੱਤੇ ਜਾ ਰਹੇ ਬਿਆਨਾਂ 'ਤੇ ਵਿਧਾਇਕ ਦਲ ਦੀ ਮੀਟਿੰਗ ਕਰਵਾਉਣ ਦੀ ਮੰਗ ਉੱਠੀ ਸੀ। ਇਸ ਸਬੰਧੀ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੰਗ ਕੀਤੀ ਗਈ ਸੀ। ਸਾਢੇ ਚਾਰ ਸਾਲਾਂ ਵਿਚ ਕੋਈ ਵਾਅਦਾ ਪੂਰਾ ਨਾ ਕਰਨ ਸਬੰਧੀ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੈਪਟਨ 'ਤੇ ਇਲਜ਼ਾਮ ਲਗਾਏ ਜਾ ਰਹੇ ਸੀ ਅਤੇ ਕੈਪਟਨ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ। [caption id="attachment_534374" align="aligncenter" width="284"] ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ[/caption] ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਕੁੱਝ ਬਾਗੀ ਮੰਤਰੀਆਂ ਦੀ ਬਗਾਵਤ ਤੋਂ ਬਾਅਦ ਏਆਈਸੀਸੀ ਨੇ ਦਾਖ਼ਲ ਦੇ ਕੇ ਨਵਜੋਤ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਸ਼ਨੀਵਾਰ ਦਾ ਦਿਨ ਇਹ ਤੈਅ ਕਰੇਗਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਬਹੁਤੇ ਵਿਧਾਇਕਾਂ ਨੂੰ ਕਬੂਲ ਹੈ ਜਾਂ ਨਹੀਂ। ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਆਪਣਾ ਵਿਰੋਧ ਜਤਾਇਆ ਹੈ ਅਤੇ ਪਿਛਲੇ ਦਿਨੀਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਬੈਠਕ ਵੀ ਕੀਤੀ ਸੀ। -PTCNews

Related Post