ਪੀ.ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਮਿਲਣ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ

By  Shanker Badra September 23rd 2019 11:39 AM

ਪੀ.ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਮਿਲਣ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ:ਨਵੀਂ ਦਿੱਲੀ : ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਮਿਲਣ ਲਈ ਤਿਹਾੜ ਜੇਲ੍ਹ ਪਹੁੰਚੇ ਹਨ।ਚਿਦੰਬਰਮ ਆਈਐੱਨਐਕਸ ਮੀਡੀਆ ਮਾਮਲੇ ਵਿੱਚ ਬੀਤੀ 5 ਸਤੰਬਰ ਤੋਂ ਤਿਹਾੜ ਜੇਲ੍ਹ ’ਚ ਬੰਦ ਹਨ।

Congress Interim President Sonia Gandhi and Former PM Dr Manmohan Singh to visit Delhi Tihar Jail meet P Chidambaram ਪੀ.ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਮਿਲਣ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ

ਮਿਲੀ ਜਾਣਕਾਰੀ ਅਨੁਸਾਰ ਅੱਜ ਕਾਂਗਰਸ ਪ੍ਰਧਾਨ ਤੇ ਯੂਪੀਏ ਚੇਅਰਮੈਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਚਿਦੰਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਹਨ। ਦੋਵਾਂ ਆਗੂਆਂ ਦਾ ਇਸ ਤਰ੍ਹਾਂ ਦੇ ਹਾਲਾਤ 'ਚ ਵੀ ਚਿਦੰਬਰਮ ਨੂੰ ਮਿਲਣ ਜਾਣਾ ਪਾਰਟੀ ਵੱਲੋਂ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਸੰਕੇਤ ਵੀ ਮੰਨੇ ਜਾ ਸਕਦੇ ਹਨ।

Congress Interim President Sonia Gandhi and Former PM Dr Manmohan Singh to visit Delhi Tihar Jail meet P Chidambaram ਪੀ.ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਮਿਲਣ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ

ਚਿਦੰਬਰਮ ਉੱਤੇ ਦੋਸ਼ ਹੈ ਕਿ ਉਨ੍ਹਾਂ ਇਸ ਅਹੁਦੇ ਉੱਤੇ ਰਹਿੰਦਿਆਂ ਸਾਲ 2007 ਦੌਰਾਨ ਰਿਸ਼ਵਤ ਲੈ ਕੇ ਆਈਐਨਐਕਸ ਮੀਡੀਆ ਤੋਂ 305 ਕਰੋੜ ਰੁਪਏ ਲੈਣ ਲਈ ਵਿਦੇਸ਼ ਨਿਵੇਸ਼ ਪ੍ਰੋਤਸਾਹਨ ਬੋਰਡ ਤੋਂ ਮਨਜ਼ੂਰੀ ਦਿਵਾਈ ਸੀ। ਬੀਤੇ ਦਿਨੀਂ ਅਦਾਲਤ ਨੇ ਚਿਦੰਬਰਮ ਦੀ ਨਿਆਂਇਕ ਹਿਰਾਸਤ ਵਿੱਚ 3 ਅਕਤੂਬਰ ਤੱਕ ਦਾ ਵਾਧਾ ਕਰ ਦਿੱਤਾ ਸੀ।

Congress Interim President Sonia Gandhi and Former PM Dr Manmohan Singh to visit Delhi Tihar Jail meet P Chidambaram ਪੀ.ਚਿਦੰਬਰਮ ਨੂੰ ਤਿਹਾੜ ਜੇਲ੍ਹ 'ਚ ਮਿਲਣ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਤੇ ਦੇਸ਼ ਦੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ'ਤੇ ਆਈਐੱਨਐੱਕਸ ਮੀਡੀਆ ਮਾਮਲੇ 'ਚ ਐੱਫਡੀਆਈ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਵਿਦੇਸ਼ੀ ਕੰਪਨੀ ਦਾ ਵਾਧੂ ਲਾਭ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਕੰਪਨੀ ਵੱਲੋਂ ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਦੀ ਆਈਐੱਨਐੱਕਸ ਮੀਡੀਆ ਕੰਪਨੀ 'ਚ ਵੱਡਾ ਨਿਵੇਸ਼ ਕੀਤਾ ਗਿਆ ਸੀ। ਇਸ ਮਾਮਲੇ 'ਚ ਸੀਬੀਆਈ ਤੇ ਈਡੀ ਵੱਲੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

-PTCNews

Related Post