ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

By  Jagroop Kaur March 4th 2021 05:40 PM

ਫਿਰੋਜ਼ਪੁਰ, 4 ਮਾਰਚ : ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ। ਬੀਬੀ ਖੋਸਾ ਤਲਵੰਡੀ ਭਾਈ ਤੋਂ ਮਾਰਕੀਟ ਕਮੇਟੀ ਦੇ ਮੈਂਬਰ ਵੀ ਹਨ। ਪੜ੍ਹੋ ਹੋਰ ਖ਼ਬਰਾਂ : ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਦਾ ਹੋਇਆ ਮਰਜ਼ਰ, ਹੁਣ ਨਵੇਂ ਚੈਨਲ ਦਾ ਨਾਮ ਹੋਵੇਗਾ ਸੰਸਦ ਟੀਵੀ ਵੀਰਪਾਲ ਕੌਰ ਖੋਸਾ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜੀ ਆਇਆਂ ਕਹਿੰਦਿਆਂ ਸ. ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ‘ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ ਉਹਨਾਂ ਇਹ ਵੀ ਕਿਹਾ ਕਿ ਹੁਣ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਛੱਡ ਰਹੇ ਹਨ ਕਿਉਂਕਿ ਉਹਨਾਂ ਨੇ ਵੇਖ ਲਿਆ ਹੈ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਉਡੀਕ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਸਿਖਾਇਆ ਜਾ ਸਕੇ

Related Post