CM ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਾਂਗਰਸੀ ਆਗੂਆਂ 'ਤੇ ਚੰਡੀਗੜ੍ਹ ਪੁਲਿਸ ਨੇ ਕੇਸ ਕੀਤੇ ਦਰਜ

By  Pardeep Singh June 9th 2022 01:28 PM -- Updated: June 9th 2022 09:22 PM

ਚੰਡੀਗੜ੍ਹ:ਭ੍ਰਿਸ਼ਟਾਚਾਰ ਦੇ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਨਿੱਤਰ ਆਈ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨਾ ਦਿੱਤਾ ਹੈ ਅਤੇ ਪੁਲਿਸ ਵੱਲੋਂ ਇੰਨ੍ਹਾਂ ਸਾਰਿਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਬੱਸ ਵਿੱਚ ਭਰ ਕੇ ਥਾਣੇ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ।ਚੰਡੀਗੜ੍ਹ ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਦੇ ਧਰਨੇ ਨੂੰ ਲੈ ਕੇ 36 ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 188 341 ਅਤੇ 353 ਤਹਿਤ ਕੇਸ ਦਰਜ ਕੀਤਾ ਹੈ।

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ।ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

 



ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।

 


CM ਦੀ ਰਿਹਾਇਸ਼ ਅੱਗੇ ਕਾਂਗਰਸੀ ਆਗੂਆਂ ਵੱਲੋਂ ਧਰਨਾ: ਭਗਵੰਤ ਮਾਨ ਦੇ ਨਾ ਮਿਲਣ ਕਾਰਨ ਭੜਕੇ

 


ਇਹ ਵੀ ਪੜ੍ਹੋ: ਅੰਮ੍ਰਿਤਸਰ: BSF ਨੂੰ ਮਿਲੀ ਵੱਡੀ ਕਾਮਯਾਬੀ, 470 ਗ੍ਰਾਮ ਹੈਰੋਇਨ ਕੀਤੀ ਬਰਾਮਦ

ਪੰਜਾਬ ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਸਾਧੂ ਸਿੰਘ ਧਰਮਸੋਤ ਨੇ ਮੰਤਰੀ ਹੁੰਦਿਆਂ ਦਰੱਖਤਾਂ ਦੀ ਕਟਾਈ ਲਈ ਕਮਿਸ਼ਨ ਖਾਧਾ। ਉਹ ਇੱਕ ਦਰੱਖਤ ਲਈ 500 ਰੁਪਏ ਕਮਿਸ਼ਨ ਲੈਂਦਾ ਸੀ।ਕਾਨੂੰਨੀ ਪਰਮਿਟ 'ਤੇ ਕੱਟੇ ਗਏ ਇਹ ਦਰੱਖਤ ਧਰਮਸੋਤ ਦੇ ਬੰਦਿਆਂ ਨਾਲ ਨਜਿੱਠਦੇ ਸਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਵੱਲੋਂ ਕਰੀਬ 1.25 ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਗਿਆ ਸੀ। ਧਰਮਸੋਤ ਫਿਲਹਾਲ ਵਿਜੀਲੈਂਸ ਬਿਊਰੋ ਦੇ ਰਿਮਾਂਡ 'ਤੇ ਹੈ। ਹਾਲਾਂਕਿ ਧਰਮਸੋਤ ਨੇ ਇਨ੍ਹਾਂ ਇਲਜਾਮਾਂ ਨੂੰ ਝੂਠਾ ਕਰਾਰ ਦਿੱਤਾ ਹੈ।

 


CM ਦੀ ਰਿਹਾਇਸ਼ ਅੱਗੇ ਕਾਂਗਰਸੀ ਆਗੂਆਂ ਵੱਲੋਂ ਧਰਨਾ: ਭਗਵੰਤ ਮਾਨ ਦੇ ਨਾ ਮਿਲਣ ਕਾਰਨ ਭੜਕੇ

ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਨੇ ਟ੍ਰੀ ਗਾਰਡ ਵਿੱਚ 6 ਕਰੋੜ ਤੋਂ ਵੱਧ ਦੀ ਠੱਗੀ ਮਾਰੀ ਸੀ, ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ 4 ਮਹੀਨੇ ਬਾਅਦ ਹੀ ਗਿਲਜੀਆਂ ਜੰਗਲਾਤ ਮੰਤਰੀ ਬਣੇ ਸਨ।









-PTC News

Related Post