ਕੋਰੋਨਾ ਦੀ ਲਪੇਟ 'ਚ ਆਏ ਵਿਧਾਇਕ ਹਰਮਿੰਦਰ ਸਿੰਘ ਗਿੱਲ, ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ  

By  Shanker Badra April 6th 2021 12:28 PM

ਤਰਨਤਾਰਨ : ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਉਹਨਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਂਝੀ ਕੀਤੀ ਹੈ। ਵਿਧਾਇਕ ਹਰਮਿੰਦਰ ਗਿੱਲ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਤੁਰੰਤ ਟੈਸਟ ਕਰਵਾਉਣ ਲਈ ਕਿਹਾ ਹੈ। [caption id="attachment_486939" align="aligncenter" width="300"]Congress MLA from Patti Harminder Singh Gill test positive for COVID-19 ਕੋਰੋਨਾ ਦੀ ਲਪੇਟ 'ਚ ਆਏ ਵਿਧਾਇਕ ਹਰਮਿੰਦਰ ਸਿੰਘ ਗਿੱਲ, ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ[/caption] ਉਨ੍ਹਾਂ ਲਿਖਿਆ ਕਿ, 'ਮੈਂ ਕੋਰੋਨਾ ਪਾਜ਼ੀਟਿਵ ਹੋ ਗਿਆ ਹਾਂ। ਡਾਕਟਰਾਂ ਦੀ ਸਲਾਹ ਨਾਲ ਮੈਂ ਇਕਾਂਤਵਾਸ 'ਚ ਹਾਂ, ਮਾਫ਼ ਕਰਨਾ ਥੋੜ੍ਹੇ ਦਿਨ ਲਈ ਮਿਥੇ ਪ੍ਰੋਗਰਾਮ ਰੱਦ ਕਰਨੇ ਪੈ ਰਹੇ ਹਨ, ਸਾਰਿਆਂ ਕੋਲੋਂ ਮਾਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਇਕ ਦੋ ਦਿਨ ਜਿਹੜੇ ਸਾਥੀ ਮੇਰੇ ਸੰਪਰਕ 'ਚ ਆਏ ਹਨ ਉਹ ਆਪਣਾ ਖਿਆਲ ਰੱਖਣ ਤੇ ਲੋੜ ਪੈਣ 'ਤੇ ਕੋਰੋਨਾ ਟੈਸਟ ਜ਼ਰੂਰ ਕਰਵਾਉਣ।' [caption id="attachment_486938" align="aligncenter" width="177"]Congress MLA from Patti Harminder Singh Gill test positive for COVID-19 ਕੋਰੋਨਾ ਦੀ ਲਪੇਟ 'ਚ ਆਏ ਵਿਧਾਇਕ ਹਰਮਿੰਦਰ ਸਿੰਘ ਗਿੱਲ, ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ[/caption] ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। [caption id="attachment_486940" align="aligncenter" width="300"]Congress MLA from Patti Harminder Singh Gill test positive for COVID-19 ਕੋਰੋਨਾ ਦੀ ਲਪੇਟ 'ਚ ਆਏ ਵਿਧਾਇਕ ਹਰਮਿੰਦਰ ਸਿੰਘ ਗਿੱਲ, ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ[/caption] ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਇਸ ਦੇ ਚਲਦੇ ਕੋਈ ਲੋਕ ਇਸ ਦੀ ਚਪੇਟ ’ਚ ਆ ਰਹੇ ਹਨ। ਦੱਸ ਦੇਈਏ ਕਿ ਕੋਰੋਨਾ ਨੇ 24 ਘੰਟੇ ਦੇ ਅੰਦਰ ਜੋ ਕਹਿਰ ਮਚਾਇਆ ਹੈ, ਉਸ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਸੋਮਵਾਰ ਨੂੰ 3 ਹਜ਼ਾਰ ਤੋਂ ਵੱਧ ਮਾਮਲੇ ਆਏ ,ਜਦਕਿ ਦੇਸ਼ ਵਿੱਚ ਪਹਿਲੀ ਵਾਰ 1 ਲੱਖ ਕੋਰੋਨਾ ਦੇ ਕੇਸ ਦਰਜ ਹੋਏ ਹਨ। -PTCNews

Related Post