2 ਮਹੀਨਿਆਂ ਤੋਂ ਨਾਰਾਜ਼ ਦੋ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

By  Shanker Badra January 6th 2020 09:14 PM

2 ਮਹੀਨਿਆਂ ਤੋਂ ਨਾਰਾਜ਼ ਦੋ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ:ਪਟਿਆਲਾ : ਪਟਿਆਲਾ ਦੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਹਰਦਿਆਲ ਸਿੰਘ ਕੰਬੋਜ ਨੇ ਟੈਲੀਫੋਨ 'ਤੇ ਸੰਪਰਕ ਕਰਨ 'ਤੇ ਦੱਸਿਆ ਕਿ ਮੁੱਖ ਮੰਤਰੀ ਨਾਲ ਇਹ ਮੁਲਾਕਾਤ ਮਹਿਜ਼ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਤੀਆ ਦੀ ਸ਼ਿਕਾਇਤ ਦੇ ਚਲਦਿਆਂ ਅੱਖ ਦਾ ਅਪਰੇਸ਼ਨ ਕਰਵਾਇਆ ਸੀ ਅਤੇ ਉਹ ਮਹਿਜ਼ ਉਨ੍ਹਾਂ ਦਾ ਹਾਲ ਚਾਲ ਹੀ ਪੁੱਛਣ ਗਏ ਸਨ । ਦੱਸ ਦੇਈਏ ਕਿ ਬੀਤੇ 2 ਮਹੀਨਿਆਂ ਤੋਂ ਪਟਿਆਲਾ ਦੇ ਨਾਰਾਜ਼ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ ਕਿ ਅਫਸਰਸ਼ਾਹੀ ਉਨ੍ਹਾਂ ਦੀ ਗੱਲ ਨਹੀਂ ਸੁਣਦੀ। ਇੱਥੇ ਇਹ ਦੱਸਣਯੋਗ ਹੈ ਕਿ ਇਹ ਦੋਨੋਂ ਵਿਧਾਇਕ ਆਪਸ ਵਿੱਚ ਕੁੜਮ ਵੀ ਹਨ। -PTCNews

Related Post